3-04-2015-1(1)ਅੰਮ੍ਰਿਤਸਰ 3 ਅਪ੍ਰੈਲ ( ) ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਗੁਰਦੁਆਰਾ ਪਾਤਸ਼ਾਹੀ ਪਹਿਲੀ ਪਾਣੀਪਤ, ਗੁਰਦੁਆਰਾ ਪਾਤਸ਼ਾਹੀ ਪਹਿਲੀ ਕਰਨਾਲ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਕਰਨਾਲ ਆਦਿ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।
ਸ. ਰਘੂਜੀਤ ਸਿੰਘ ਕਰਨਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ‘ਤੇ ਚੱਲਦਿਆਂ ਹੋਇਆ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ੩ ਦਿਨ ਸੇਵਾ ਕੀਤੀ।ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਸੰਗਤਾਂ ਧੰਨਤਾਯੋਗ ਹਨ ਜਿਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਤਨ, ਮਨ ਅਤੇ ਧਨ ਨਾਲ ਗੁਰੂ-ਘਰ ਦੀ ਸੇਵਾ ਕਰਨ ਵਾਲਿਆਂ ਨੂੰ ਸਤਿਗੁਰੂ ਖੁਸ਼ੀਆਂ ਬਖ਼ਸ਼ਦੇ ਹਨ।
ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ, ਸ. ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ. ਰਘੂਜੀਤ ਸਿੰਘ ਕਰਨਾਲ ਅਤੇ ਉਨ੍ਹਾਂ ਨਾਲ ਆਈਆਂ ਸੰਗਤਾਂ ਨੂੰ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਜਤਿੰਦਰ ਸਿੰਘ ਐਡੀ: ਮੈਨੇਜਰ, ਸ. ਹਰਪ੍ਰੀਤ ਸਿੰਘ ਤੇ ਸ. ਦਰਸ਼ਨ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਸੁੱਖਾ ਸਿੰਘ ਕਰਨਾਲ, ਬਾਬਾ ਗੁਰਮੀਤ ਸਿੰਘ ਜੰਡਲਾ, ਬਾਬਾ ਦਲਵਿੰਦਰ ਸਿੰਘ, ਬਾਬਾ ਰਾਮ ਸਿੰਘ ਸੀਘੜੇ ਵਾਲੇ, ਬਾਬਾ ਬਾਬੂ ਸਿੰਘ, ਬਾਬਾ ਜੋਗਾ ਸਿੰਘ ਤਲੌੜੀ ਵਾਲੇ, ਜਥੇਦਾਰ ਅਮੀਰ ਸਿੰਘ ਘਰੌਂਡਾ, ਸ. ਬਲਕਾਰ ਸਿੰਘ ਪ੍ਰਧਾਨ ਗੁਰਦੁਆਰਾ ਪਾਤਸ਼ਾਹੀ ਪਹਿਲੀ ਕਰਨਾਲ, ਸ.ਪ੍ਰਤਾਪ ਸਿੰਘ, ਸ. ਹਰਭਜਨ ਸਿੰਘ, ਸ. ਸੁਖਵੰਤ ਸਿੰਘ, ਸ. ਹਰਦੀਪ ਸਿੰਘ, ਸ. ਟੀ ਪੀ ਸਿੰਘ ਤੇ ਸ. ਦਵਿੰਦਰ ਸਿੰਘ ਆਦਿ ਹਾਜ਼ਰ ਸਨ।