ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਐਤਵਾਰ, ੨੧ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੫ ਜੁਲਾਈ, ੨੦੨੬ (ਅੰਗ: ੬੬੩)

256ਅੰਮ੍ਰਿਤਸਰ 24 ਦਸੰਬਰ (        )  ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਈ ਗਈ ਪੀ ਸੀ ਐੱਸ ਜੁਡੀਸ਼ੀਅਲ ਦੀ ਪ੍ਰੀਖਿਆ ਵਿੱਚ ਪੰਜਾਬ ਭਰ ‘ਚੋਂ ਦੂਜੇ ਸਥਾਨ ਤੇ ਰਹਿੰਦਿਆਂ ਬਤੌਰ ਜੱਜ ਚੁਣੇ ਗਏ ਸ. ਰਵਤੇਸ਼ਇੰਦਰ ਸਿੰਘ ਬਾਗੀ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕੀਤੇ।ਇਸ ਉਪਰੰਤ ਸੂਚਨਾ ਕੇਂਦਰ ਵਿਖੇ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸ. ਰਵਤੇਸ਼ਇੰਦਰ ਸਿੰਘ ਬਾਗੀ ਤੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਰਵਤੇਸ਼ਇੰਦਰ ਸਿੰਘ ਬਾਗੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਸਦਕਾ ਹੀ ਮੈਨੂੰ ਜੱਜ ਵਜੋਂ ਸੇਵਾ ਕਰਨ ਦਾ ਮਾਣ ਹਾਸਲ ਹੋਇਆ ਹੈ।
ਇਸ ਸਮੇਂ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਇੰਦਰਜੀਤ ਸਿੰਘ ਬਾਗੀ ਸਾਬਕਾ ਚੇਅਰਮੈਨ ਟੂਰਿਜ਼ਮ, ਪੰਜਾਬ, ਬੀਬੀ ਚਰਨਜੀਤ ਕੌਰ, ਸ. ਤਵਤੇਸ਼ਇੰਦਰ ਸਿੰਘ ਬਾਗੀ, ਸ੍ਰੀ ਰੋਹਿਤ ਸ਼ਰਮਾ ਤੇ ਸ. ਰਸ਼ਪਿੰਦਰ ਸਿੰਘ ਐਡਵੋਕੇਟ ਆਦਿ ਹਾਜ਼ਰ ਸਨ।