ਅੰਮ੍ਰਿਤਸਰ 5 ਮਾਰਚ (        ) ਸ. ਰਵਿੰਦਰ ਸਿੰਘ ਬ੍ਰਹਮਪੁਰਾ ਹਲਕਾ ਵਿਧਾਇਕ ਸ੍ਰੀ ਖਡੂਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਕੀਰਤਨ ਸੁਨਣ ਉਪਰੰਤ ਲੰਗਰ ਛਕਿਆ ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਦੋਵਾਂ ਸਕੱਤਰਾਂ ਵੱਲੋਂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਜੀ ਆਇਆਂ ਕਹਿੰਦੇ ਹੋਏ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵਰਿ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਬਲਵਿੰਦਰ ਸਿੰਘ ਮੀਤ ਸਕੱਤਰ ਤੇ ਸ. ਪ੍ਰੀਤਪਾਲ ਸਿੰਘ ਐਲ ਏ ਹਾਜ਼ਰ ਸਨ।