7-11-2016-3ਅੰਮ੍ਰਿਤਸਰ 7 ਨਵੰਬਰ (        ) ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਬ-ਸੰਮਤੀ ਨਾਲ ਬਣੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਨਿਜੀ ਸਹਾਇਕ ਵਜੋਂ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸਿਰੋਪਾਓ ਤੇ ਲੋਈ ਨਾਲ ਸਨਮਾਨਿਤ ਕਰਕੇ ਅਹੁਦੇ ਤੇ ਬਿਠਾਇਆ।
ਇਸ ਮੌਕੇ ਡਾ: ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕਿਰਪਾ ਸਦਕਾ ਮਾਣਯੋਗ ਪ੍ਰਧਾਨ ਸਾਹਿਬ ਵੱਲੋਂ ਸ੍ਰ: ਭੂਰਾਕੋਹਨਾ ਨੂੰ ਬਹੁਤ ਹੀ ਜਿੰਮੇਵਾਰੀ ਵਾਲਾ ਅਹੁਦਾ ਸੌਂਪਿਆ ਗਿਆ ਹੈ।ਉਨ੍ਹਾਂ ਕਿਹਾ ਕਿ ਜਿਵੇਂ ਸਾਰੇ ਕਰਮਚਾਰੀ ਇਨ੍ਹਾਂ ਤੋਂ ਪਹਿਲਾਂ ਰਹਿ ਚੁੱਕੇ ਅਧਿਕਾਰੀਆਂ ਦਾ ਸਹਿਯੋਗ ਕਰਦੇ ਰਹੇ ਹਨ ਮੈਂ ਉਮੀਦ ਕਰਦਾ ਹਾਂ ਕਿ ਉਹ ਦਫ਼ਤਰੀ ਕੰਮ ਕਾਜ ਨੂੰ ਪਹਿਲਾਂ ਦੀ ਤਰ੍ਹਾਂ ਠੀਕ ਢੰਗ ਨਾਲ ਚਲਾਉਣ ਲਈ ਸ੍ਰ: ਭੂਰਾਕੋਹਨਾ ਦਾ ਸਹਿਯੋਗ ਵੀ ਦੇਣਗੇ। ਉਨ੍ਹਾਂ ਪਹਿਲਾ ਸੇਵਾਵਾਂ ਨਿਭਾਅ ਚੁੱਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਨਿਜੀ ਸਹਾਇਕ ਸ੍ਰ: ਪਰਮਜੀਤ ਸਿੰਘ ਮੁੰਡਾਪਿੰਡ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਪ੍ਰਸੰਸਾ ਕੀਤੀ।
 ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮੇਰੇ ਤੇ ਵਿਸ਼ਵਾਸ ਕਰਦਿਆਂ ਜੋ ਜਿੰਮੇਵਾਰੀ ਸੌਂਪੀ ਗਈ ਹੈ ਮੈਂ ਉਸ ਨੂੰ ਪੂਰਨ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਵਾਂਗਾ।
 ਇਸ ਮੌਕੇ ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ,  ਸ੍ਰ: ਬਿਜੈ ਸਿੰਘ, ਸ੍ਰ: ਮਹਿੰਦਰ ਸਿੰਘ ਆਹਲੀ, ਸ੍ਰ: ਰਣਜੀਤ ਸਿੰਘ ਤੇ ਸ੍ਰ:ਪ੍ਰਤਾਪ ਸਿੰਘ ਵਧੀਕ ਸਕੱਤਰ, ਸ੍ਰ: ਜਗਜੀਤ ਸਿੰਘ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’, ਸ੍ਰ: ਸਕੱਤਰ ਸਿੰਘ, ਸ੍ਰ: ਪਰਮਜੀਤ ਸਿੰਘ ਮੁੰਡਾਪਿੰਡ, ਸ੍ਰ: ਹਰਿੰਦਰਪਾਲ ਸਿੰਘ, ਸ੍ਰ: ਤਰਵਿੰਦਰ ਸਿੰਘ, ਸ੍ਰ: ਹਰਜੀਤ ਸਿੰਘ, ਸ੍ਰ: ਜਸਵਿੰਦਰ ਸਿੰਘ ਦੀਨਪੁਰ, ਸ੍ਰ: ਮਹਿੰਦਰ ਸਿੰਘ, ਸ੍ਰ: ਬਲਵਿੰਦਰ ਸਿੰਘ ਤੇ ਸ੍ਰ: ਹਰਜਿੰਦਰ ਸਿੰਘ ਮੀਤ ਸਕੱਤਰ, ਸ੍ਰ: ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ੍ਰ: ਰਘਬੀਰ ਸਿੰਘ ਮੰਡ ਮੈਨੇਜਰ, ਸ੍ਰ: ਹਰਜਿੰਦਰ ਸਿੰਘ, ਸ੍ਰ: ਸਤਨਾਮ ਸਿੰਘ ਮਾਂਗਾਸਰਾਏਂ, ਸ੍ਰ: ਲਖਬੀਰ ਸਿੰਘ, ਸ੍ਰ: ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ੍ਰ: ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ੍ਰ: ਕਰਮਬੀਰ ਸਿੰਘ, ਸ੍ਰ: ਬਲਵਿੰਦਰ ਸਿੰਘ, ਸ੍ਰ: ਗੁਰਬਚਨ ਸਿੰਘ, ਸ੍ਰ: ਗੁਰਚਰਨ ਸਿੰਘ, ਸ੍ਰ: ਬਲਕਾਰ ਸਿੰਘ, ਸ੍ਰ: ਗੁਰਦਿਆਲ ਸਿੰਘ, ਸ੍ਰ: ਤੇਜਿੰਦਰ ਸਿੰਘ ਪੱਡਾ ਤੇ ਸ੍ਰ: ਸ਼ਾਹਬਾਜ ਸਿੰਘ ਇੰਚਾਰਜ, ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਸ੍ਰ: ਮੁਖਤਾਰ ਸਿੰਘ ਖਜ਼ਾਨਚੀ ਆਦਿ ਹਾਜ਼ਰ ਸਨ।