ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 12 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਤਰਜਮਾਨ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕੀਤੀ ਹੈ ਅਤੇ ਆਸ ਹੈ ਕਿ ਸ. ਸੁਖਬੀਰ ਸਿੰਘ ਬਾਦਲ ਇਸੇ ਸੇਧ ਵਿਚ ਭਵਿੱਖੀ ਤਰਜੀਹਾਂ ਨਿਰਧਾਰਤ ਕਰਕੇ ਲੋਕਾਂ ਦੀ ਅਵਾਜ਼ ਬਣਨਗੇ।