9-copyਅੰਮ੍ਰਿਤਸਰ : 2 ਦਸੰਬਰ (        )  ਸ. ਸੁਰਿੰਦਰ ਸਿੰਘ ਤਲਵੰਡੀ ਡਰਾਈਵਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ ਮੁਕਤ ਹੋਣ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਵਿਦਾਇਗੀ ਸਮਾਗਮ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਸ. ਸੁਰਿੰਦਰ ਸਿੰਘ ਨਿੱਤਨੇਮੀ ਸਿੱਖ ਹੈ ਤੇ ਉਸਨੇ ਆਪਣੇ ਪਰਿਵਾਰ ਨੂੰ ਵੀ ਗੁਰਮਤਿ ਨਾਲ ਜੋੜੀ ਰੱਖਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ ਤੇ ਸ. ਦਲਮੇਘ ਸਿੰਘ ਸਾਬਕਾ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਡਰਾਈਵਰ ਕਿਸੇ ਅਧਿਕਾਰੀ ਦਾ ਸਾਰਥੀ ਤੇ ਹਮਰਾਜ ਹੁੰਦਾ ਹੈ। ਇਹ ਗੁਣ ਸ. ਸੁਰਿੰਦਰ ਸਿੰਘ ਵਿਚ ਹਮੇਸ਼ਾ ਰਹੇ। ਉਨ੍ਹਾਂ ਕਿਹਾ ਕਿ ਸ. ਸੁਰਿੰਦਰ ਸਿੰਘ ਨੇ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਬਾਖੂਬੀ ਨਿਭਾਇਆ। ਉਨ੍ਹਾਂ ਕਿਹਾ ਕਿ ੧੭ ਸਾਲ ਦੀ ਆਪਣੀ ਸੇਵਾ ਵਿਚ ਸ. ਸੁਰਿੰਦਰ ਸਿੰਘ ਨੇ ਕਦੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ।
ਇਸ ਸਮੇਂ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ ਤੇ ਹੋਰ ਅਧਿਕਾਰੀਆਂ ਨੇ ਸ. ਸੁਰਿੰਦਰ ਸਿੰਘ ਨੂੰ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਰਣਜੀਤ ਸਿੰਘ ਤੇ ਸ. ਬਿਜੈ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਬਲਵਿੰਦਰ ਸਿੰਘ ਮੀਤ ਸਕੱਤਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਨਿਰਮਲ ਸਿੰਘ, ਸ. ਪਰਮਦੀਪ ਸਿੰਘ, ਸ. ਦੀਪਇੰਦਰ ਸਿੰਘ ਤੇ ਸ. ਗੁਰਮੀਤ ਸਿੰਘ ਇੰਚਾਰਜ, ਸ. ਸੁਖਦੇਵ ਸਿੰਘ ਇੰਚਾਰਜ, ਸ. ਬਲਬੀਰ ਸਿੰਘ ਤੇ ਸ. ਕਰਮਜੀਤ ਸਿੰਘ ਸਹਾਇਕ ਇੰਚਾਰਜ, ਸ. ਸਤਨਾਮ ਸਿੰਘ ਮੂਧਲ, ਸ. ਕਰਮਜੀਤ ਸਿੰਘ, ਸ. ਸੁਰਿੰਦਰ ਸਿੰਘ ਪੱਟੀ, ਸ. ਹਰਪਾਲ ਸਿੰਘ, ਸ. ਧਰਮਿੰਦਰ ਸਿੰਘ, ਸ. ਕਰਮਜੀਤ ਸਿੰਘ ਕਾਦੀਆਂ, ਸ. ਦਲਜੀਤ ਸਿੰਘ ਕਾਦੀਆਂ, ਸ. ਸੁਖਵਿੰਦਰ ਸਿੰਘ ਛੀਨਾ, ਸ. ਮਹਿੰਦਰ ਸਿੰਘ, ਸਮੁੱਚਾ ਡਰਾਈਵਰ ਸਟਾਫ ਤੇ ਦਫਤਰੀ ਕਰਮਚਾਰੀ ਹਾਜ਼ਰ ਸਨ।