ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ ੧੩ ਫ਼ਰਵਰੀ –
ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਦੋਰਾਹਾ ਤੋਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ ਨੇ ਸਮੁੱਚੇ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਲੰਗਰ ਸੇਵਾ ਕੀਤੀ। ਬੀਤੇ ਸਮੇਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਹਲਕਾ ਪੱਧਰ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਇਕੱਤਰ ਹੋ ਕੇ ਸੇਵਾ ਕਰਨ ਦੀ ਸ਼ੁਰੂਆਤ ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਕੀਤੀ ਗਈ ਸੀ ਜੋ ਲੰਮਾ ਸਮਾਂ ਜਾਰੀ ਰਹੀ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਲੰਗਰ ਸੇਵਾ ਕਰਨ ਪਹੁੰਚੀਆਂ ਹਲਕਾ ਦੋਰਾਹਾ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ। ਇਸ ਮੌਕੇ ਸ. ਹਰਪਾਲ ਸਿੰਘ ਜੱਲ੍ਹਾ ਅਤੇ ਉਨ੍ਹਾਂ ਨਾਲ ਪੁੱਜੀਆਂ ਹਲਕਾ ਦੋਰਾਹਾ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ. ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਚੋਂ ਰੋਜ਼ਾਨਾਂ ਲੱਖਾਂ ਸੰਗਤਾਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਲੰਗਰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਬੀ ਸੁਰਿੰਦਰ ਕੌਰ ਬਾਦਲ ਦੀ ਪ੍ਰੇਰਣਾ ਨਾਲ ਸ਼ੁਰੂ ਹੋਈ ਹਲਕਾ ਪੱਧਰੀ ਲੰਗਰ ਸੇਵਾ ਨਾਲ ਸੰਗਤਾਂ ਨੂੰ ਇਕਜੁੱਟ ਹੋ ਕੇ ਗੁਰੂ ਘਰ ਅੰਦਰ ਸੇਵਾ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸੰਗਤਾਂ ਨੂੰ ਆਪ ਸੇਵਾ ਕਰਨ ਲਈ ਪਹੁੰਚਣ ਵਿਚ ਮੁਸ਼ਕਲ ਆਉਂਦੀ ਹੈ, ਹਲਕੇ ਦੀਆਂ ਸੰਗਤਾਂ ਦੇ ਸਾਥ ਨਾਲ ਸੇਵਾ ਕਰਕੇ ਉਹ ਆਪਣੇ ਆਪ ਨੂੰ ਧੰਨਤਾਯੋਗ ਸਮਝਦੀਆਂ ਹਨ। ਸ. ਜੱਲ੍ਹਾ ਨੇ ਹਲਕੇ ਦੀਆਂ ਸੰਗਤਾਂ ਦਾ ਸੇਵਾ ਵਿਚ ਵਧ-ਚੜ੍ਹ ਕੇ ਯੋਗਦਾਨ ਪਾਉਣ ਲਈ ਹਾਰਦਿਕ ਧੰਨਵਾਦ ਵੀ ਕੀਤਾ। ਸ. ਜੱਲ੍ਹਾ ਨੂੰ ਸਨਮਾਨਿਤ ਕਰਨ ਉਪਰੰਤ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੇ ਲੰਗਰ ਵਿੱਚ ਸੇਵਾ ਕਰ ਮਨ ਦੀ ਮੈਲ ਦੂਰ ਹੁੰਦੀ ਹੈ, ਨਿਮਰਤਾ, ਹਲੀਮੀ, ਸਿਦਕ ਦੀ ਬਖ਼ਸ਼ਿਸ਼ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਲੰਗਰ ਸੇਵਾ ਲਈ ਹਲਕੇ ਦੀਆਂ ਸੰਗਤਾਂ ਵੱਲੋਂ ੧੧੨ ਕੁਇੰਟਲ ਆਟਾ, ੧੪ ਕੁਇੰਟਲ ਕਣਕ, ੨੦੦ ਕਿਲੋ ਸੇਵੀਆ, ੨੯੮੧ ਕਿਲੋ ਚਾਵਲ, ੧੭੩੫ ਕਿਲੋ ਦਾਲ, ੮੯੭ ਕਿਲੋ ਪਿਆਜ਼, ੪੧੪ ਕਿਲੋ ਦੇਸੀ ਘਿਓ, ੩੩੬੫ ਕਿਲੋ ਖੰਡ, ੩੦੦ ਕਿਲੋ ਪਨੀਰ, ੧੭੦੦ ਕਿਲੋ ਹਰੇ ਮਟਰ, ੨੬੭੦ ਕਿਲੋ ਦੁੱਧ, ੮੦੦ ਕਿਲੋ ਗਾਜਰ, ੧੩੦ ਕਿਲੋ ਚਾਹ ਪੱਤੀ, ੬੭ ਕਿਲੋ ਹਲਦੀ, ੪੧ ਕਿਲੋ ਮਸਾਲਾ, ੧੪੫ ਕਿਲੋ ਲਸਨ, ੨੬ ਕਿਲੋ ਸੋਗੀ, ੨੦ ਕਿਲੋ ਬਦਾਮ ਗਿਰੀ, ੧.੫ ਕਿਲੋ ਹਰੀ ਲਾਚੀ, ੧੬੫ ਕਿਲੋ ਅਚਾਰ, ਅਦਰਕ, ਗੋਬੀ ਸਮੇਤ ਹੋਰ ਵੱਖ-ਵੱਖ ਰਸਦਾਂ ਲਿਆਂਦੀਆਂ ਗਈਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਪ੍ਰਤਾਪ ਸਿੰਘ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਲਖਵਿੰਦਰ ਸਿੰਘ ਬੱਦੋਵਾਲ ਤੇ ਸ. ਲਖਬੀਰ ਸਿੰਘ ਡੋਗਰ, ਸ. ਮੁਖ਼ਤਿਆਰ ਸਿੰਘ ਚੀਫ਼, ਸ. ਬਲਬੀਰ ਸਿੰਘ ਸੰਘਾ ਇੰਚਾਰਜ, ਸ. ਹਰਪਿੰਦਰ ਸਿੰਘ ਸੁਪਰਵਾਈਜ਼ਰ, ਸ. ਦਵਿੰਦਰ ਸਿੰਘ ਟਿੰਬਰਵਾਲਾ, ਸ. ਜਗਜੀਤ ਸਿੰਘ ਜੱਗੀ ਢੱਲਕੋਈਆ ਸਰਪੰਚ, ਸ. ਗੁਰਜੀਤ ਸਿੰਘ, ਸ. ਗੁਰਦੀਪ ਸਿੰਘ ਅੜੈਚ, ਸ. ਬਲਜੀਤ ਸਿੰਘ ਢਿੱਲੋਂ, ਸ. ਭੁਪਿੰਦਰ ਸਿੰਘ ਨਾਗੋਕੇ, ਸ. ਜਰਨੈਲ ਸਿੰਘ ਸਰਪੰਚ, ਬੀਬੀ ਭਿੰਦਰ ਕੌਰ, ਬੀਬੀ ਅਵਤਾਰ ਕੌਰ, ਸ. ਜਸਵਿੰਦਰ ਸਿੰਘ, ਮਾਸਟਰ ਕੁਲਦੀਪ ਸਿੰਘ ਪ੍ਰਧਾਨ, ਸ. ਮਨਜੀਤ ਸਿੰਘ, ਬੀਬੀ ਦਲਜੀਤ ਕੌਰ, ਸ. ਮੋਹਨ ਸਿੰਘ ਭੰਗੂ, ਸ. ਪਿਆਰਾ ਸਿੰਘ, ਸ. ਨਛੱਤਰ ਸਿੰਘ ਤੇ ਡਾ. ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀਆਂ ਵਿਚ ਸੰਗਤਾਂ ਮੌਜੂਦ ਸਨ।