ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਮਾਮਲੇ ਸਬੰਧੀ ਸਿੱਖਾਂ ਦੀ ਮੱਦਦ ਲਈ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ-ਭਾਈ ਲੌਂਗੋਵਾਲ

ਅੰਮ੍ਰਿਤਸਰ, 24 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਘਟਨਾ ਦੀ ਪੜਤਾਲ ਲਈ ਆਦੇਸ਼ ਕੀਤੇ ਹਨ, ਉਥੇ ਹੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਹੈ। ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਹਰਿਆਣੇ ਦੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਹਮਲਾ ਕਰਕੇ ਦੰਗਾਕਾਰੀਆਂ ਵੱਲੋਂ ਇਕ ਸਿੱਖ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤੇ ਦਰਜ਼ਨ ਤੋਂ ਵੱਧ ਸਿੱਖਾਂ ਨੂੰ ਜ਼ਖ਼ਮੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਘਟਗਿਣਤੀਆਂ ਨਾਲ ਧੱਕਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਜੇਕਰ ਕਿਸਮ ਦਾ ਕੋਈ ਵਿਵਾਦਤ ਮਾਮਲਾ ਸੀ ਤਾਂ ਉਹ ਮਿਲ ਬੈਠ ਕੇ ਸੁਲਝਾਇਆ ਜਾਣਾ ਚਾਹੀਦਾ ਸੀ। ਇਹ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ ਕਿ ਦੰਗਾਕਾਰੀ ਘਟਗਿਣਤੀ ਸਿੱਖਾਂ ਨੂੰ ਦਬਾਉਣ ਲਈ ਮਾਰੂ ਹਮਲਾ ਕਰਨ। ਇਹ ਸੂਬੇ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਘਟਗਿਣਤੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਭਾਈ ਲੌਂਗੋਵਾਲ ਨੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਘਟਨਾ ਦੇ ਮੁਕੰਮਲ ਤੱਥ ਜਾਨਣ ਲਈ ਹਰਿਆਣਾ ਸੂਬੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਰਿਪੋਰਟ ਲਵੇਗੀ ਅਤੇ ਸਿੱਖਾਂ ਦੇ ਕੇਸ ਦੀ ਪੈਰਵਾਈਂ ਕਰਨ ਲਈ ਹਰ ਸੰਭਵ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ।