ਅੰਮ੍ਰਿਤਸਰ, 27 ਮਈ-
ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪੱਟੀ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ 81200 ਰੁਪਏ ਭੇਟ ਕੀਤੇ ਗਏ। ਇਹ ਸੇਵਾ ਸ. ਪਰਮਜੀਤ ਸਿੰਘ ਢੋਟੀਆਂ ਚੇਅਰਮੈਨ, ਸ. ਮਨਜੀਤ ਸਿੰਘ ਜਵੰਦਾ, ਸ. ਬਖਸ਼ੀਸ਼ ਸਿੰਘ ਰੱਖ ਸੇਰੋਂ, ਸ. ਸੁਖਦੇਵ ਸਿੰਘ ਜੰਡੋਕੇ, ਸ. ਕੁਲਦੀਪ ਸਿੰਘ ਚੌਧਰੀਵਾਲਾ ਤੇ ਸ. ਨਿਸ਼ਾਨ ਸਿੰਘ ਸਖੀਰਾ ਨੇ ਕੀਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਦੀ ਪ੍ਰੇਰਨਾ ਨਾਲ ਲੰਗਰ ਲਈ ਇਕੱਤਰ ਕੀਤੀ ਰਾਸ਼ੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪਣ ਸਮੇਂ ਸੇਵਾ ਕਰਨ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਪੂਰੀ ਦੁਨੀਆ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਇਥੇ ਲੱਖਾਂ ਸੰਗਤਾਂ ਲੰਗਰ ਛਕਦੀਆਂ ਹਨ। ਗੁਰੂ ਸਾਹਿਬ ਨੇ ਆਪ ਕਿਰਪਾ ਕਰਕੇ ਉਨ੍ਹਾਂ ਪਾਸੋਂ ਸੇਵਾ ਲਈ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੇ ਸੇਵਾ ਕਰਨ ਵਾਲੇ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਤੇ ਸ. ਸੁਖਵਰਸ਼ ਸਿੰਘ ਪੰਨੂ ਦੀ ਪ੍ਰੇਰਨਾ ਨਾਲ ਹਲਕਾ ਪੱਟੀ ਦੀ ਸੰਗਤ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਪਹਿਲਾਂ ਵੀ ਵੱਡੀ ਮਾਤਰਾ ਵਿਚ ਕਣਕ ਤੇ ਮਾਇਆ ਭੇਟ ਕੀਤੀ ਗਈ ਹੈ। ਇਸ ਮੌਕੇ ਵਧੀਕ ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਹੋਰ ਹਾਜ਼ਰ ਸਨ।