ਅੰਮ੍ਰਿਤਸਰ, 20 ਮਈ-
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਪੰਜਾਬ ਭਰ ਤੋਂ ਸੰਗਤਾਂ ਵੱਲੋਂ ਵੱਡੀ ਮਾਤਰਾ ਵਿਚ ਕਣਕ, ਮਾਇਆ ਅਤੇ ਹੋਰ ਰਸਦਾਂ ਭੇਟ ਕੀਤੀਆਂ ਜਾ ਰਹੀਆਂ ਹਨ। ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਤੋਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਂਤੀ ਤੇ ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ, ਸ. ਰਣਬੀਰ ਸਿੰਘ ਮੈਂਬਰ ਕੋਰ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਸੰਗਤਾਂ ਸਮੇਤ ਲੰਗਰ ਲਈ 191 ਕੁਇੰਟਲ ਕਣਕ ਲੈ ਕੇ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰੋਜ਼ਾਨਾ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਕਣਕ ਅਤੇ ਹੋਰ ਰਸਦਾਂ ਲੈ ਕੇ ਪੁੱਜ ਰਹੀਆਂ ਹਨ। ਇਹ ਸੰਗਤ ਵੱਲੋਂ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਹੈ। ਉਨ੍ਹਾਂ ਲੰਗਰਾਂ ਲਈ ਰਸਦਾਂ ਲੈ ਕੇ ਪੁੱਜ ਰਹੀਆਂ ਸਮੂਹ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਲੋੜਵੰਦਾਂ ਲਈ ਲੰਗਰ ਸੇਵਾ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਕਦਮ ਹੈ। ਜਿਸ ਦੇ ਮੱਦੇਨਜ਼ਰ ਸੰਗਤਾਂ ਦੇ ਸਹਿਯੋਗ ਨਾਲ ਕਣਕ ਇਕੱਠੀ ਕਰਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਜਣਾ ਸਾਡਾ ਸਭ ਦਾ ਸਾਂਝਾ ਫ਼ਰਜ਼ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਤੇ ਸ. ਬਘੇਲ ਸਿੰਘ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਤੇਜਇਕਬਾਲ ਸਿੰਘ ਸਰਕਲ ਪਧਾਨ, ਸ. ਰੇਸ਼ਮ ਸਿੰਘ ਕੋਟਲੀ ਔਲਖ ਸਰਕਲ ਪ੍ਰਧਾਨ, ਸ. ਦਲਬੀਰ ਸਿੰਘ ਭੰਬੀਰਾ, ਸ. ਸਰਬਜੀਤ ਸਿੰਘ,  ਸ. ਰਾਜਵਿੰਦਰ ਸਿੰਘ ਰਾਜਾ ਲਦੇਹ, ਵਿੱਕੀ ਪ੍ਰਧਾਨ ਰਾਜਾਸਾਂਸੀ, ਸ. ਹਰਜੀਤ ਸਿੰਘ ਵਰਨਾਲੀ, ਸ. ਬਲਕਰਨ ਸਿੰਘ ਪੀ.ਏ., ਸ. ਗੁਰਜੀਤਪਾਲ ਸਿੰਘ ਭਲੋਟ, ਸ. ਗੁਰਮੀਤ ਸਿੰਘ ਭਿੰਡੀਆਂ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ : 1. ਹਲਕਾ ਰਾਜਾਸਾਂਸੀ ਤੋਂ ਲੰਗਰ ਲਈ ਕਣਕ ਲੈ ਕੇ ਪੁੱਜੀਆਂ ਸਖ਼ਸੀਅਤਾਂ ਤੇ ਸੰਗਤਾਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਅਤੇ ਹੋਰ।