ਅੰਮ੍ਰਿਤਸਰ, 31 ਮਾਰਚ-
ਧਰਮ ਪ੍ਰਚਾਰ ਕਮੇਟੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਮਗਰੋਂ ਅੱਜ ਸੇਵਾ ਮੁਕਤ ਹੋਏ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਖੇਤਰ ਵਿਚ ਸੇਵਾਵਾਂ ਨਿਭਾਉਣੀਆਂ ਵੱਡੀ ਜ਼ੁੰਮੇਵਾਰੀ ਹੈ, ਜਿਸ ਨੂੰ ਭਾਈ ਜਸਵਿੰਦਰ ਸਿੰਘ ਨੇ ਬਾਖੂਬੀ ਨਿਭਾਇਆ ਹੈ। ਉਨ੍ਹਾਂ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨੂੰ ਭਾਈ ਜਸਵਿੰਦਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਤੋਂ ਪ੍ਰੇਰਣਾ ਲਈ ਕਿਹਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਤਸਵੀਰ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅੰਤ੍ਰਿੰਗ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਸਰਵਣ ਸਿੰਘ ਕੁਲਾਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਟੇਕ ਸਿੰਘ, ਬੀਬੀ ਜੋਗਿੰਦਰ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ. ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਡਾ. ਅਮਰਜੀਤ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਆਦਿ ਮੌਜੂਦ ਸਨ।