ਅੰਮ੍ਰਿਤਸਰ, ੨੯ ਮਾਰਚ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ ੩੦ ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਸ਼ਰਧਾਂਜਲੀ ਸਮਾਗਮ ੪ ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗਾ, ਜਿਸ ਦਾ ਸਾਰਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਅਮਰਜੀਤ ਸਿੰਘ ਸਿੱਖ ਕੌਮ ਦੇ ਮਹਾਨ ਰਾਗੀ ਸਨ, ਜਿਨ੍ਹਾਂ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਭਾਈ ਝਾਂਸੀ ਵੱਲੋਂ ਗੁਰਮਤਿ ਸੰਗੀਤ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਸਦਾ ਯਾਦ ਰੱਖੀਆਂ ਜਾਣਗੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਅਮਰਜੀਤ ਸਿੰਘ ਦੀ ਕੌਮੀ ਦੇਣ ਦੇ ਮੱਦੇਨਜ਼ਰ ਉਨ੍ਹਾਂ ਦੇ ਸ਼ਰਧਾਂਜ਼ਲੀ ਸਮਾਗਮ ਸਮੇਂ ਹੋਣ ਵਾਲੇ ਸਾਰੇ ਪ੍ਰਬੰਧ ਅਤੇ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ।