ਸ੍ਰੀ ਗੁਰੂ ਨਾਨਕ ਦੇਵ ਜੀ ਕਿਸੇ ਇਕ ਵਰਗ ਦੇ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ-ਸ. ਪ੍ਰਕਾਸ਼ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਅਤੇ ਸੰਗਤਾਂ ਰੰਗ ਰੋਗਨ ਦੀ ਸੇਵਾ ਵਿਚ ਹਿੱਸਾ ਪਾਉਣ-ਸ. ਸੁਖਬੀਰ ਸਿੰਘ ਬਾਦਲ
ਭਾਈ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੰਗ ਰੋਗਨ ਦੀ ਸੇਵਾ ਲੈਣ ਦੀ ਕੀਤੀ ਸ਼ਲਾਘਾ


ਸੁਲਤਾਨਪੁਰ ਲੋਧੀ, ੫ ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਲਈ ਪਹਿਲਕਦਮੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਸਮਾਜ, ਕਾਰਸੇਵਾ ਵਾਲੇ ਮਹਾਂਪੁਰਖਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਦੀ ਇਸ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਤ ਮਹਾਂਪੁਰਸ਼ ਮੌਜੂਦ ਸਨ। ਰੰਗ ਰੋਗਨ ਦਾ ਕਾਰਜ ਆਰੰਭ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਗਏ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਵੱਲੋਂ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਕੇਂਦਰੀ ਅਸਥਾਨ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੂਹ ਜਥੇਬੰਦੀਆਂ ਤੇ ਸੰਤਾਂ ਮਹਾਂਪੁਰਖਾਂ ਦੇ ਸਹਿਯੋਗ ਨਾਲ ਇਸ ਦੀ ਸਾਫ਼ ਸਫ਼ਾਈ ਦੀ ਸੇਵਾ ਦਾ ਮੰਤਵ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਦਾ ਇਕ ਯਤਨ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਕਿਸੇ ਇਕ ਵਰਗ ਦੇ ਨਹੀਂ ਸਗੋਂ ਮਾਨਵਤਾ ਦੇ ਸਰਬਸਾਂਝੇ ਰਹਿਬਰ ਸਨ ਅਤੇ ਸਭ ਦਾ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਦੇ ਇਤਿਹਾਸਕ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਵੱਧ ਚੜ੍ਹ ਕੇ ਸੇਵਾ ਵਿਚ ਹਿੱਸਾ ਪਾਈਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ੫੫੦ ਸਾਲ ਪਹਿਲਾਂ ਇਸ ਸੰਸਾਰ ‘ਤੇ ਆ ਕੇ ਜੋ ਉਪਦੇਸ਼ ਮਾਨਵਤਾ ਨੂੰ ਦਿੱਤਾ ਉਸ ਦੀ ਅੱਜ ਵੀ ਬੇਹੱਦ ਸਾਰਥਿਕਤਾ ਹੈ ਅਤੇ ਸੰਸਾਰ ਅੰਦਰ ਸੁੱਖ ਸ਼ਾਂਤੀ ਅਤੇ ਤਰੱਕੀ ਲਈ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਦਾ ਪ੍ਰਚਾਰ ਪ੍ਰਸਾਰ ਵੱਧ ਤੋਂ ਵੱਧ ਹੋਣਾ ਚਾਹੀਦਾ ਹੈ। ਉਨ੍ਹਾਂ ਨੌਜੁਆਨ ਪੀੜ੍ਹੀ ਨੂੰ ਸੰਭਾਲਣ ਅਤੇ ਧਰਮ ਇਤਿਹਾਸ ਦੀ ਸਿੱਖਿਆ ਦੇਣ ਲਈ ਵੀ ਸਿੱਖ ਸੰਸਥਾਵਾਂ ਅਤੇ ਸੰਤ ਮਹਾਂਪੁਰਸ਼ਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ।


ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸਮੁੱਚੀ ਸੇਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾਵੇਗੀ ਅਤੇ ਇਸ ਵਿਚ ਸੰਤ ਮਹਾਂਪੁਰਸ਼ਾਂ, ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਸ ਕਾਰਜ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਦੇ ਨਾਲ ਹੀ ਉਨ੍ਹਾਂ ਪ੍ਰੇਰਣਾ ਕਰਦਿਆਂ ਕਿਹਾ ਕਿ ਵਿੱਤੀ ਸਹਿਯੋਗ ਦੇ ਨਾਲ-ਨਾਲ ਹਰ ਇਕ ਦਾ ਫ਼ਰਜ਼ ਬਣਦਾ ਹੈ ਕਿ ਉਹ ਰੰਗ ਰੋਗਨ ਦੀ ਹੱਥੀਂ ਸੇਵਾ ਕਰਨ ਲਈ ਵੀ ਅੱਗੇ ਆਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ੫੫੦ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਸਮੁੱਚਾ ਪੰਥ ਇਕਜੁਟ ਹੋ ਕੇ ਮਨਾਵੇਗਾ ਅਤੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਮੂਹਿਕ ਯਤਨ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਵੱਡੀ ਇਤਿਹਾਸਕ ਮਹੱਤਤਾ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਇਸ ਨਗਰੀ ਤੋਂ ਮਾਨਵਤਾ ਨੂੰ ਏਕਤਾ ਦਾ ਸੰਦੇਸ਼ ਦਿੱਤਾ ਗਿਆ ਸੀ। ਇਸ ਨਗਰ ਵਿਚ ਹੀ ਸਾਰੇ ਅੰਤਰਰਾਸ਼ਟਰੀ ਪੱਧਰ ਦੇ ਗੁਰਮਤਿ ਸਮਾਗਮ ਹੋਣਗੇ, ਇਸ ਲਈ ਇਸ ਦੀ ਸਾਫ਼ ਸਫ਼ਾਈ ਅਤੇ ਹਰਿਆਵਲ ਲਈ ਸਭ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਵਾਈਟ ਸਿਟੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਈ ਗਈ ਸੇਵਾ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਸਾਬਕਾ ਮੰਤਰੀ ਬੀਬੀ ਓਪਿੰਦਰਜੀਤ ਕੌਰ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ ਨੇ ਨਿਭਾਈ। ਇਸ ਦੌਰਾਨ ਸ. ਪ੍ਰਕਾਸ਼ ਸਿੰਘ ਬਾਦਲ, ਸ. ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਸ. ਬਿਕਰਮ ਸਿੰਘ ਮਜੀਠੀਆ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਦਰਬਾਰਾ ਸਿੰਘ ਗੁਰੂ, ਸ. ਨਿਰਮਲ ਸਿੰਘ ਕਾਹਲੋਂ, ਬੀਬੀ ਓਪਿੰਦਰਜੀਤ ਕੌਰ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮੇਜਰ ਸਿੰਘ ਵਾਂ, ਬਾਬਾ ਸੋਹਣ ਸਿੰਘ, ਬਾਬਾ ਸੁਖਦੇਵ ਸਿੰਘ ਭੁੱਚੋਵਾਲੇ, ਬਾਬਾ ਪਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਭੇਜ ਸਿੰਘ ਖਜਾਲੇ ਵਾਲੇ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਹੀਰਾ ਸਿੰਘ ਗਾਬੜੀਆ, ਸ. ਚਰਨਜੀਤ ਸਿੰਘ ਅਟਵਾਲ, ਸ. ਵੀਰ ਸਿੰਘ ਲੋਪੋਕੇ, ਸ. ਬਲਬੀਰ ਸਿੰਘ ਘੁੰਨਸ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਗਜੀਤ ਸਿੰਘ ਤਲਵੰਡੀ, ਸ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ, ਸ. ਜਗਮੀਤ ਸਿੰਘ ਬਰਾੜ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਦੀਦਾਰ ਸਿੰਘ ਭੱਟੀ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਗੁਰਮੀਤ ਸਿੰਘ ਬੂਹ, ਸ. ਕੁਲਵੰਤ ਸਿੰਘ ਮੰਨਣ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸਰਵਣ ਸਿੰਘ ਕੁਲਾਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਕੇੜੀ, ਸ. ਬਲਦੇਵ ਸਿੰਘ ਕਲਿਆਣ, ਸ. ਅਜਮੇਰ ਸਿੰਘ ਖੇੜਾ, ਸ. ਮਲਕੀਤ ਸਿੰਘ ਚੰਗਾਲ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਰਣਜੀਤ ਸਿੰਘ ਕਾਹਲੋਂ, ਸ੍ਰੀ ਐਨ. ਕੇ. ਸ਼ਰਮਾ, ਸ. ਜਨਮੇਜਾ ਸਿੰਘ ਸੇਖੋਂ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਸਰਜਬੀਤ ਸਿੰਘ ਮੱਕੜ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਜਰਨੈਲ ਸਿੰਘ ਵਾਹਦ, ਸ. ਮਲਕੀਤ ਸਿੰਘ ਏ.ਆਰ., ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ. ਰਤਨ ਸਿੰਘ ਜੱਫਰਵਾਲ, ਸ. ਪਰਮਵੀਰ ਸਿੰਘ ਲਾਡੀ, ਇੰਜੀ: ਸਵਰਨ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਮੌਜੂਦ ਸਨ।