ਬਟਾਲਾ, ੬ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਅੰਦਰ ਜ਼ਿਲ੍ਹਾ ਪੱਧਰ ‘ਤੇ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਸੱਲ੍ਹੋ ਚਾਹਲ (ਬਟਾਲਾ) ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛਰਨ ਛੋਹ ਪ੍ਰਾਪਤ ਹੈ ਅਤੇ ਇਥੇ ਗੁਰੂ ਸਾਹਿਬ ਨੇ ਸਿੱਧਾਂ ਨਾਲ ਵਿਚਾਰ ਚਰਚਾ ਕੀਤੀ ਸੀ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਸਾਡੇ ਸਮਿਆਂ ਵਿਚ ਆ ਰਿਹਾ ਇਤਿਹਾਸਕ ਮੌਕਾ ਹੈ ਅਤੇ ਸਾਡਾ ਫ਼ਰਜ਼ ਹੈ ਕਿ ਅਸੀਂ ਇਸ ਨੂੰ ਸਮਰਪਿਤ ਹੋ ਕੇ ਗੁਰੂ ਸਾਹਿਬ ਦੀ ਵਿਚਾਰਧਾਰਾ ਦੇ ਧਾਰਨੀ ਬਣੀਏ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਗੁਰਮਤਿ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸੰਗਤ ਨੂੰ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾਣ ਵਾਲੇ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਪਹਿਲੇ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਜਸਬੀਰ ਕੌਰ ਜੱਫਰਵਾਲ, ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਸੱਜਣ ਸਿੰਘ ਬੱਜੂਮਾਨ, ਸ. ਰਤਨ ਸਿੰਘ ਜੱਫਰਵਾਲ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਵੀ ਸੰਬੋਧਨ ਕੀਤਾ। ਗੁਰਦੁਆਰਾ ਅੱਚਲ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਭਾਟੀਆ, ਸ. ਮਨਜੀਤ ਸਿੰਘ, ਸ. ਕੁਲਵੰਤ ਸਿੰਘ, ਸ. ਬਲਜੀਤ ਸਿੰਘ ਤਲਵੰਡੀ ਰਾਮਾ, ਸ. ਮੁਖ਼ਤਿਆਰ ਸਿੰਘ ਹੈੱਡ ਗ੍ਰੰਥੀ, ਸ. ਜਰਨੈਲ ਸਿੰਘ ਮਾਹਲ, ਬਾਬਾ ਅਮਰੀਕ ਸਿੰਘ, ਬਾਬਾ ਅਮੋਲਕ ਸਿੰਘ, ਬਾਬਾ ਮਲਕੀਤ ਸਿੰਘ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਐਡਵੋਕੇਟ ਰਜਿੰਦਰ ਸਿੰਘ ਪਦਮ, ਸ. ਬਲਕਾਰ ਸਿੰਘ ਦੌਲਤਪੁਰ, ਸ. ਕੰਵਲਜੀਤ ਸਿੰਘ ਬਾਜਵਾ, ਸ. ਸੁਖਬੀਰ ਸਿੰਘ ਜਾਦਪੁਰ, ਸ. ਈਸ਼ਵਰ ਸਿੰਘ, ਸ. ਬਖ਼ਸ਼ੀਸ ਸਿੰਘ ਸੰਦਲਪੁਰ, ਸ. ਦਿਲਬਾਗ ਸਿੰਘ ਨੱਤ, ਸ. ਦਰਸ਼ਨ ਸਿੰਘ ਪੁਰੀਆਂ, ਸ. ਬਲਜੀਤ ਸਿੰਘ ਅਮੋਨੰਗਲ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਮੌਜੂਦ ਸਨ।