ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਸ਼ਨਿਚਰਵਾਰ, ੨੩ ਜੇਠ (ਸੰਮਤ ੫੫੮ ਨਾਨਕਸ਼ਾਹੀ) ੬ ਜੂਨ, ੨੦੨੬ (ਅੰਗ: ੯੫੭)

ਸਲੋਕ ਮਃ ੫ ॥
ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
ਸ਼ਨਿਚਰਵਾਰ, ੨੩ ਜੇਠ (ਸੰਮਤ ੫੫੮ ਨਾਨਕਸ਼ਾਹੀ) ੬ ਜੂਨ, ੨੦੨੬ (ਅੰਗ: ੯੫੭)

ਪੰਜਾਬੀ ਵਿਆਖਿਆ:
ਸਲੋਕ ਮਃ ੫ ॥
(ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ । ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ । ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ ।੧।ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤਿ੍ਰਸ਼ਨਾ ਮੁੱਕ ਜਾਏ ।ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ।੨।ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ । ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ ।ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ।੩।

English Translation:

SHALOK, FIFTH MEHL:

He has widened the narrow path for me, and preserved my integrity, along with that of my family. He Himself has arranged and resolved my affairs. I dwell upon that God forever. God is my mother and father; He hugs me close in His embrace, and cherishes me, like His tiny baby. All beings and creatures have become kind and compassionate to me. O Nanak, the Lord has blessed me with His Glance of Grace.  || 1 ||   FIFTH MEHL:  To ask for any other than You, Lord, is the most miserable of miseries. Please bless me with Your Name, and make me content; may the hunger of my mind be satisfied. The Guru has made the woods and meadows green again. O Nanak, is it any wonder that He blesses human beings as well?  || 2 ||   PAUREE:  Such is that Great Giver; may I never forget Him from my mind. I cannot survive without Him, for an instant, for a moment, for a second. Inwardly and outwardly, He is with us; how can we hide anything from Him? One whose honor He Himself has preserved, crosses over the terrifying world-ocean. He alone is a devotee, a spiritual teacher, and a disciplined pratictioner of meditation, whom the Lord has so blessed. He alone is perfect and renowned as supreme, whom the Lord has blessed with His power. He alone endures the unendurable, whom the Lord inspires to endure it. And he alone meets the True Lord, within whose mind the Guru’s Mantra is implanted.  || 3 ||

Saturday, 23rd Jayt’h (Samvat 558 Nanakshahi) 6th June, 2026     (Ang: 957)