ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)

ਅੰਮ੍ਰਿਤਸਰ, 6 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ।   ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।