ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ, 18 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ 2025 ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।