ਸ਼੍ਰੋਮਣੀ ਕਮੇਟੀ ਮੈਂਬਰ, ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ, ਧਾਰਮਿਕ ਅਧਿਆਪਕ, ਪ੍ਰਚਾਰਕ, ਢਾਡੀ, ਕਵੀਸ਼ਰ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਤਲਵੰਡੀ ਸਾਬੋ ਵਿਖੇ ਇਕੱਤਰਤਾ ਵਿੱਚ ਸ਼ਾਮਿਲ ਹੋਏ

unnamed-7ਅੰਮ੍ਰਿਤਸਰ : 11 ਦਸੰਬਰ (             ) – ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਵਿਖੇ ਗੁਰਬਾਣੀ ਤੇ ਗੁਰਮਤਿ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਮੈਨੇਜਰਾਂ, ਗ੍ਰੰਥੀ ਸਿੰਘਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਇਕੱਤਰਤਾ ਦੀ ਪ੍ਰਧਾਨਗੀ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ। ਇਕੱਤਰਤਾ ਵਿੱਚ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬਾਬਾ ਬੂਟਾ ਸਿੰਘ ਨੇ ਕਿਹਾ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਬੱਚਿਆਂ ਨੂੰੂ ਸਿੱਖ ਪੰਥ ਦੇ ਫਲਸਫੇ ਨਾਲ ਜੋੜਣ ਲਈ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕੰਠ ਕਰਵਾਉਣ ਲਈ ਚਲਾਈ ਗਈ ਲਹਿਰ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ੨੨ ਦਸੰਬਰ ਨੂੰ ਸਮੂਹ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਜਪੁਜੀ ਸਾਹਿਬ ਦਾ ਪਾਠ ਕੰਠ ਕਰਕੇ ਸੁਣਾਉਣਗੇ ਅਤੇ ਅਰਦਾਸ ਹੋਵੇਗੀ।

22 ਦਸੰਬਰ ਨੂੰ ਦਸਮੇਸ਼ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਕੂਲਾਂ/ਕਾਲਜਾਂ ਦੇ 1 ਲੱਖ ਬੱਚਿਆਂ ਵਿੱਚ ਗੁਰਮਤਿ ਦੀ ਲਹਿਰ ਪੈਦਾ ਕਰਨ ਵਾਸਤੇ ਜਪੁਜੀ ਸਾਹਿਬ ਦੇ ਪਾਠ ਕੰਠ ਕਰਵਾਏ ਜਾਣਗੇ। ਇਹ ਦਿਹਾੜਾ ਸਿਰਫ਼ 22 ਦਸੰਬਰ ਤੱਕ ਹੀ ਸੀਮਤ ਹੋ ਕੇ ਨਹੀਂ ਰਹੇਗਾ ਬਲਕਿ ਅੱਗੋਂ ਵੀ ਗੁਰਬਾਣੀ ਕੰਠ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਆਪਣੇ ਬੱਚਿਆਂ ਤੇ ਵਿਦਿਆਰਥੀਆਂ ਵਿੱਚ ਰੋਲ ਮਾਡਲ ਬਣ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਚੰਗੇ ਆਚਰਣ ਤੋਂ ਉਹ ਸਹੀ ਸੇਧ ਲੈ ਸਕਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾ ਰਹੇ ਗ੍ਰੰਥੀ ਸਿੰਘਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਅਤੇ ਕਥਾ ਵਾਚਕਾਂ ਦੀ ਸਖ਼ਸ਼ੀਅਤ ਤੋਂ ਹੀ ਬੱਚੇ ਪ੍ਰਭਾਵਤ ਹੁੰਦੇ ਹਨ ਇਸ ਲਈ ਉਨ੍ਹਾਂ ਨੁੰ ਆਪਣੀ ਰਹਿਣੀ-ਬਹਿਣੀ, ਆਚਰਣ ਅਤੇ ਵਿਵਹਾਰ ਗੁਰਮਤਿ ਅਨੁਸਾਰ ਰੱਖਣੇ ਚਾਹੀਦੇ ਹਨ। ਜਿੱਥੇ ਮਾਪੇ ਅਤੇ ਅਧਿਆਪਕਾਂ ਦਾ ਫ਼ਰਜ਼ ਆਪਣੇ ਬੱਚਿਆਂ ਨੁੰ ਦੁਨਿਆਵੀ ਵਿਦਿਆ ਨਾਲ ਜੋੜਨਾ ਹੈ ਓਥੇ ਉਨ੍ਹਾਂ ਨੂੰ ਅਧਿਆਤਮਕ ਪੱਖੋਂ ਵੀ ਗੁਰਮਤਿ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਸਰਬੱਤ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਗੁਰਬਾਣੀ ਕੰਠ ਦੀ ਇਹ ਲਹਿਰ ਹਰ ਪਿੰਡ, ਹਰ ਕਸਬੇ, ਹਰ ਸ਼ਹਿਰ, ਹਰ ਨਗਰ ਅਤੇ ਹਰ ਘਰ ਵਿੱਚ ਪ੍ਰਫੁੱਲਤ ਹੋਣੀ ਚਾਹੀਦੀ ਹੈ। ਅਗਰ ਇਹ ਲਹਿਰ ਅਸੀਂ ਆਪਣੇ ਘਰਾਂ ਤੋਂ ਸ਼ੁਰੂ ਕਰਾਂਗੇ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਹਰੇਕ ਪ੍ਰਚਾਰਕ, ਗ੍ਰੰਥੀ, ਅਧਿਆਪਕ ਆਪਣੇ-ਆਪਣੇ ਇਲਾਕੇ ਦੇ ਗੁਰਦੁਆਰਾ ਸਾਹਿਬਾਨ, ਸਕੂਲਾਂ/ਕਾਲਜਾਂ ਵਿੱਚ ਇਹ ਯਕੀਨੀ ਬਣਾਉਣ ਕਿ ਉਹ ਸਕੂਲੀ ਵਿਦਿਆ ਦੇ ਨਾਲ-ਨਾਲ ਆਪਣੇ ਅਮੀਰ ਵਿਰਸੇ, ਗੁਰ ਇਤਿਹਾਸ, ਸ਼ਹਾਦਤਾਂ ਤੇ ਗੁਰਬਾਣੀ ਨਾਲ ਬੱਚਿਆਂ ਨੂੰ ਜੋੜਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ‘ਜਪੁਜੀ ਸਾਹਿਬ ਦੇ ਗੁਟਕੇ, ਸਿੱਖ ਰਹਿਤ ਮਰਿਯਾਦਾ, ਸਾਕਾ ਚਮਕੌਰ ਅਤੇ ਨਿੱਕੀਆਂ ਜਿੰਦਾਂ ਵੱਡਾ ਸਾਕਾ’ ਸਚਿੱਤਰ ਪੁਸਤਕਾਂ ਭੇਟਾ ਰਹਿਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਾਰਾ ਸਾਲ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀਆਂ ਆਸਾਂ ਉਮੀਦਾਂ ਤੇ ਖਰਾ ਉਤਰਨ ਲਈ ਪੂਰੀ ਵਾਹ ਲਗਾਈ ਜਾਵੇਗੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਇਸ ਲਹਿਰ ਨੂੰ ਘਰ-ਘਰ ਤੱਕ ਪਹੁੰਚਾਏਗੀ।

ਐਜੂਕੇਸ਼ਨ ਡਾਇਰੈਕਟਰ ਡਾ: ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਕ ਬੱਚੇ ਅਤੇ ਵਿਦਿਆਰਥੀ ਦੇ ਜੀਵਨ ਵਿੱਚ ਮਾਤਾ-ਪਿਤਾ, ਅਧਿਆਪਕ ਅਤੇ ਪ੍ਰਚਾਰਕ ਦਾ ਬਹੁਤ ਅਹਿਮ ਰੋਲ ਹੁੰਦਾ ਹੈ ਇਨ੍ਹਾਂ ਨੂੰ ਅਕੀਦਤ ਤੇ ਸ਼ਰਧਾ ਨਾਲ ਆਪਣੇ ਫ਼ਰਜ਼ ਨਿਭਾਉਣੇ ਚਾਹੀਦੇ ਹਨ।

ਇਸ ਦੇ ਇਲਾਵਾ ਬੀਬੀ ਜੋਗਿੰਦਰ ਕੌਰ, ਸ੍ਰ: ਜੈਪਾਲ ਸਿੰਘ ਮੰਡੀਆਂ, ਅੰਤ੍ਰਿੰਗ ਮੈਂਬਰ, ਸ੍ਰ: ਮੋਹਣ ਸਿੰਘ ਬੰਗੀਂ, ਸ੍ਰ: ਦਿਆਲ ਸਿੰਘ ਕੋਲਿਆਂ ਵਾਲੀ, ਸ੍ਰ: ਅਮਰੀਕ ਸਿੰਘ ਕੋਟ ਸਮੀਰ, ਸ੍ਰ: ਮਨਜੀਤ ਸਿੰਘ ਬੱਪੀਆਣਾ, ਸ. ਅਵਤਾਰ ਸਿੰਘ ਵਾਣਵਾਲੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸ੍ਰ. ਪਰਮਜੀਤ ਸਿੰਘ, ਸ੍ਰ: ਗੁਰਤੇਜ ਸਿੰਘ ਢੱਡੇ, ਸ੍ਰ: ਮੇਜਰ ਸਿੰਘ, ਸ੍ਰ: ਸੁਰਜੀਤ ਸਿੰਘ ਰਾਏਪੁਰ, ਸ੍ਰ: ਮਿੱਠੂ ਸਿੰਘ ਕਾਹਨੇਕੇ, ਸ੍ਰ: ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਪਾਲ ਕੌਰ, ਸ੍ਰ: ਜਗਸੀਰ ਸਿੰਘ, ਬਾਬਾ ਸੁਖਚੈਨ ਸਿੰਘ ਪਰਮਪੁਰਾ, ਸ੍ਰ: ਗੁਰਲਾਲ ਸਿੰਘ ਫਤਿਹਗੜ੍ਹ ਸਾਹਿਬ, ਸ੍ਰ: ਤੇਜਾ ਸਿੰਘ ਕਮਾਲਪੁਰ, ਸ੍ਰ: ਬਲਦੇਵ ਸਿੰਘ ਚੁੰਘਾਂ, ਸ੍ਰ: ਪਰਮਜੀਤ ਸਿੰਘ ਖਾਲਸਾ, ਸ੍ਰ: ਹਰਤੇਜ ਸਿੰਘ ਭੁੱਲਰ, ਸ੍ਰ: ਹਰਬੰਤ ਸਿੰਘ ਦਾਤੇਵਾਲ ਅਤੇ ਸ. ਨਵਤੇਜ ਸਿੰਘ ਕਾਉਣੀ, ਸ. ਬਲਦੇਵ ਸਿੰਘ ਚੁੰਘਾ, ਸ. ਬਲਦੇਵ ਸਿੰਘ ਹਿਸਾਰ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਸਤਨਾਮ ਸਿੰਘ ਪ੍ਰਚਾਰਕ ਆਦਿ ਨੇ ਵੀ ਆਪਣੇ ਵਿਚਾਰ ਰੱਖੇ। ਸਟੇਜ ਸਕੱਤਰ ਦੀ ਸੇਵਾ ਸ੍ਰ: ਕਿਰਪਾਲ ਸਿੰਘ ਚੌਹਾਨ ਇੰਚਾਰਜ ਧਰਮ ਪ੍ਰਚਾਰ ਕਮੇਟੀ ਸਬ-ਆਫਿਸ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਨਿਭਾਈ।

ਇਸ ਮੌਕੇ ਇਕੱਤਰਤਾ ਵਿੱਚ ਹਾਜ਼ਰ ਸਮੂਹ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਮੈਂਬਰ ਸਾਹਿਬਾਨ ਸ਼੍ਰੋਮਣੀ ਕਮੇਟੀ ਨੇ ਬਾਬਾ ਬੂਟਾ ਸਿੰਘ ਨੂੰ ਸਿਰੋਪਾਓ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇਕੱਤਰਤਾ ਵਿੱਚ ਹਾਜ਼ਰ ਅੰਤ੍ਰਿੰਗ ਮੈਂਬਰ, ਮੈਂਬਰ ਸ਼੍ਰੋਮਣੀ ਕਮੇਟੀ, ਸਕੱਤਰ ਸਾਹਿਬਾਨ ਸ਼੍ਰੋਮਣੀ ਕਮੇਟੀ ਅਤੇ ਮੈਨੈਜਰ ਸਾਹਿਬਾਨ, ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲਾਂ, ਗ੍ਰੰਥੀ ਸਿੰਘਾਂ, ਰਾਗੀਆਂ, ਢਾਡੀਆਂ, ਪ੍ਰਚਾਰਕਾਂ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਜੀ ਆਇਆਂ ਕਹਿੰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ