ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ॥ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
ਐਤਵਾਰ, ੧੮ ਚੇਤ (ਸੰਮਤ ੫੫੬ ਨਾਨਕਸ਼ਾਹੀ) ੩੧ ਮਾਰਚ, ੨੦੨੪ (ਅੰਗ: ੬੯੧)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ ! ਗੁਰੂ ਦੀ ਸੰਗਤਿ ਵਿਚ ਜਾਹ, ਉਥੇ ਇਕ ਪ੍ਰਭੂ ਦਾ ਸਿਮਰਨ ਕਰ, ਸਿਮਰਨ ਦੀ ਬਰਕਤਿ ਨਾਲ ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। ਜਿਸ ਮਨੁੱਖ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਸਿਮਰਨ ਕਰਨ ਵਾਸਤੇ ਬਖ਼ਸ਼ਸ਼ ਦਾ ਲੇਖ ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, ਮਨ ਵਿਚ ਬੱਝੀ ਹੋਈ ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ- ਹੇ ਪ੍ਰਭੂ! ਮੇਹਰ ਕਰ ਕਿ ਅਸੀਨ ਜੀਵ ਸਦਾ ਤੇਰੀ ਸਿਫ਼ਤਿ ਸਾਲਾਹ ਕਰਦੇ ਰਹੀਏ।੧। ਹੇ ਪ੍ਰਭੂ!ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ। ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਸਭਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ। ਹੇ ਸਭ ਜੀਵਾਂ ਦੇ ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁੱਖਾਂ ਦੇ ਮਾਲਕ-ਪ੍ਰਭੂ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ। ਹੇ ਪ੍ਰਭੂ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ- ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ! ਮੇਹਰ ਕਰ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ।੨। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿੰਨ੍ਹਾਂ ਉੱਤੇ ਤੂੰ ਮੇਹਰ ਦੀ ਨਿਗਾਹ ਕਰਦਾ ਹੈਂ, ਉਹਨਾਂ ਨੂੰ ਆਪਣੇ ਲੜ ਲਾ ਲੈਂਦਾ ਹੈਂ। ਮੈਂ ਗੁਣ-ਹੀਨ ਨੀਚ ਅਤੇ ਅਨਾਥ ਭੀ ਤੇਰੀ ਸਰਨ ਆਇਆ ਹਾਂ, ਮੇਰੇ ਉੱਤੇ ਭੀ ਮੇਹਰ ਕਰ। ਹੇ ਦਇਆ ਦੇ ਘਰ! ਹੇ ਕਿਰਪਾ ਦੇ ਘਰ ਮਾਲਕ! ਹੇ ਨੀਵਿਆਂ ਨੂੰ ਉੱਚੇ ਬਣਾਣ ਵਾਲੇ ਪ੍ਰਭੂ! ਸਾਰੇ ਜੀਵ ਤੇਰੇ ਵੱਸ ਵਿਚ ਹਨ, ਸਾਰੇ ਤੇਰੀ ਸੰਭਾਲ ਵਿਚ ਹਨ। ਤੂੰ ਆਪ ਸਾਰੇ ਪਦਾਰਥ ਭੋਗਣ ਵਾਲਾ ਹੈਂ, ਤੂੰ ਆਪ ਸਾਰੇ ਜੀਵਾਂ ਵਾਸਤੇ ਵਿਚਾਰਾਂ ਕਰਨ ਵਾਲਾ ਹੈਂ। ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ- ਹੇ ਪ੍ਰਭੂ! ਮੇਹਰ ਕਰ ਮੈਂ ਤੇਰੇ ਗੁਣ ਗਾ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ, ਮੈਂ ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ।੩। ਹੇ ਪ੍ਰਭੂ! ਤੂੰ ਬੇਅੰਤ ਹੈਂ। ਤੇਰਾ ਨਾਮ ਕਿਸੇ ਦੁਨੀਆਵੀਂ ਕੀਮਤ ਤੋਂ ਨਹੀਂ ਮਿਲ ਸਕਦਾ। ਹੇ ਨਾਹ ਤੋਲੇ ਜਾ ਸਕਣ ਵਾਲੇ ਸਰਬ-ਵਿਆਪਕ ਪ੍ਰਭੂ! ਤੇਰੇ ਦਾਸ ਸਦਾ ਤੇਰਾ ਨਾਮ ਜਪਦੇ ਰਹਿੰਦੇ ਹਨ। ਹੇ ਪ੍ਰਭੂ! ਸੰਤਾਂ ਉੱਤੇ ਤੂੰ ਆਪ ਪ੍ਰਸੰਨ ਹੁੰਦਾ ਹੈਂ, ਤੇ ਉਹਨਾਂ ਦੀ ਜੀਭ ਉਤੇ ਆ ਵੱਸਦਾ ਹੈਂ, ਉਹ ਤੇਰੇ ਨਾਮ ਦੇ ਰਸ ਵਿਚ ਮਸਤ ਰਹਿੰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ, ਉਹ ਵ੍ਹਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਦਾ ਹਰ ਵੇਲੇ ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ ਸੁਚੇਤ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ- ਹੇ ਸਿਮਰਨ-ਜੋਗ ਮਾਲਕ! ਹੇ ਪ੍ਰਭੂ! ਮੈਨੂੰ ਉਸ ਗੁਰੂ ਦੀ ਚਰਨ-ਧੂੜ ਦੇਹ, ਜੇਹੜਾ ਤੇਰਾ ਅਮੋਲਕ ਨਾਮ ਸਦਾ ਜਪਦਾ ਹੈ, ਜੇਹੜੇ ਸਦਾ ਹੀ ਹਰੇਕ ਸਾਹ ਦੇ ਨਾਲ ਤੇਰੇ ਗੁਣ ਉਚਾਰਦਾ ਰਹਿੰਦਾ ਹੈ।੪।੧।

English Translation:

DHANAASAREE, FIFTH MEHL, CHHANT:

ONE UNIVERSAL CREATOR GOD.  BY THE GRACE OF THE TRUE GURU:

The True Guru is merciful to the meek; in His Presence, the Lord’s Praises are sung. The Ambrosial Name of the Lord is chanted in the Saadh Sangat, the Company of the Holy. Vibrating, and worshipping the One Lord in the Company of the Holy, the pains of birth and death are removed. Those who have such karma pre-ordained, study and learn the Truth; the noose of Death is removed from their necks. Their fears and doubts are dispelled, the knot of death is untied, and they never have to walk on Death’s path. Prays Nanak, shower me with Your Mercy, Lord; let me sing Your Glorious Praises forever.     || 1 ||   The Name of the One, Immaculate Lord is the Support of the unsupported. You are the Giver, the Great Giver, the Dispeller of all sorrow. O Destroyer of pain, Creator Lord, Master of peace and bliss, I have come seeking the Sanctuary of the Holy; please, help me to cross over the terrifying and difficult world-ocean in an instant. I saw the Lord pervading and permeating everywhere, when the healing ointment of the Guru’s wisdom was applied to my eyes. Prays Nanak, remember Him forever in meditation, the Destroyer of all sorrow and fear.  || 2 ||   He Himself has attached me to the hem of His robe; He has showered me with His Mercy. I am worthless, lowly and helpless; God is unfathomable and infinite. My Lord and Master is always merciful, kind and compassionate; He uplifts and establishes the lowly. All beings and creatures are under Your power; You take care of all. He Himself is the Creator, and He Himself is the Enjoyer; He Himself is the Contemplator of all. Prays Nanak, singing Your Glorious Praises, I live, chanting the Chant of the Lord, the Lord of the world-forest.  || 3 ||   The Blessed Vision of Your Darshan is incomparable; Your Name is utterly priceless. You dwell on the tongues of the Saints, by Your own pleasure; they are intoxicated with Your sublime essence, O Lord. Those who are attached to Your feet are very blessed; night and day, they remain always awake and aware. Forever and ever, meditate in remembrance on the Lord and Master; with each and every breath, speak His Glorious Praises. Prays Nanak, let me become the dust of the feet of the Saints. God’s Name is invaluable. ||4||1 ||

Sunday, 18th Chayt (Samvat 556 Nanakshahi) 31st March 2024    (Page: 691)