ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਅੰਮ੍ਰਿਤਸਰ, 4 ਜੁਲਾਈ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਹੁਣ 14 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਸ਼ਤਾਬਦੀ ਦੇ ਸਮਾਗਮਾਂ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਨਾਉਣ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨੀਂ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਇਕੱਤਰਤਾ ਪਹਿਲਾਂ 8 ਜੁਲਾਈ ਨੂੰ ਨੀਯਤ ਕੀਤੀ ਗਈ ਸੀ। ਪਰੰਤੂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਹੁਣ ਇਹ 14 ਜੁਲਾਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦੁਪਹਿਰ 12:00 ਵਜੇ ਹੋਵੇਗੀ। ਜਿਸ ਵਿਚ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ।