ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਸ਼ੁੱਕਰਵਾਰ, ੩ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੬ ਮਈ, ੨੦੨੫ (ਅੰਗ: ੬੧੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਗੋਇੰਦਵਾਲ ਸਾਹਿਬ, 20 ਸਤੰਬਰ-
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਸਨ। ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ 1 ਸਤੰਬਰ ਤੋਂ ਲਗਾਏ ਗਏ ਲੰਗਰਾਂ ਦੀ ਸਮਾਪਤੀ ਅੱਜ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਲੰਗਰ ਦੀ ਵੱਡੀ ਮਹੱਤਤਾ ਹੈ। ਗੁਰੂ ਸਾਹਿਬਾਨ ਨੇ ਪੰਗਤ ਤੇ ਸੰਗਤ ਦਾ ਸਿਧਾਂਤ ਦੇ ਕੇ ਊਚ-ਨੀਚ ਤੇ ਜਾਤ-ਪਾਤ ਦੇ ਭਿੰਨ ਭੇਦ ਨੂੰ ਦੂਰ ਕੀਤਾ। ਉਨ੍ਹਾਂ ਸ਼ਤਾਬਦੀ ਸਮਾਗਮਾਂ ਮੌਕੇ ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸਮੂਹ ਜਥੇਬੰਦੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਗਿਆਨੀ ਪ੍ਰੇਮ ਸਿੰਘ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨਿਹਾਲ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਗੁਰਮੀਤ ਸਿੰਘ ਸੁਰਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਪ੍ਰੇਮ ਸਿੰਘ, ਮੈਨੇਜਰ ਸ. ਗੁਰਾ ਸਿੰਘ ਆਦਿ ਹਾਜ਼ਰ ਸਨ।