ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 9 ਅਕਤੂਬਰ-
ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਲਗਾਏ ਜਾ ਰਹੇ 53ਵੇਂ ਗੁਰਮਤਿ ਸਿੱਖਿਆ ਕੈਂਪ ਦੇ ਮੁੱਖ ਸਮਾਗਮ ਲਈ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ ’ਤੇ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸੌਂਪਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਸਿੱਖ ਵਿਦਿਆਰਥੀਆਂ ਨੂੰ ਧਰਮ ਇਤਿਹਾਸ ਅਤੇ ਆਪਣੇ ਸੁਨਹਿਰੀ ਵਿਰਸੇ ਤੋਂ ਜਾਣੂ ਕਰਵਾਉਣ ਲਈ ਪਿਛਲੇ ਛੇ ਦਹਾਕਿਆਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰਮਤਿ ਕੈਂਪ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਇਹ ਉਪਰਾਲਾ ਸ਼ਾਲਾਘਾਯੋਗ ਹੈ, ਜਿਸ ਨਾਲ ਉੱਤਰੀ ਭਾਰਤ ਦੇ ਸੂਬਿਆਂ ਵਿਚ ਨੌਜੁਆਨਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ।
ਇਸੇ ਦੌਰਾਨ ਸਿੱਖ ਫ਼ੋਰਮ ਦੇ ਜਨਰਲ ਸਕੱਤਰ ਸ. ਗੁਰਸ਼ਰਨ ਸਿੰਘ ਨੇ ਗੁਰਮਤਿ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ 53ਵਾਂ ਗੁਰਮਤਿ ਸਿੱਖਿਆ ਕੈਂਪ ਗੁਰੂ ਨਾਨਕ ਹਾਇਰ ਸੈਕੰਡਰੀ ਸਕੂਲ ਰਾਂਚੀ (ਝਾਰਖੰਡ) ਵਿਖੇ 20 ਅਕਤੂਬਰ ਤੋਂ 26 ਅਕਤੂਬਰ 2023 ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਪੂਰਬੀ ਭਾਰਤ ਦੇ ਪੰਜ ਸੂਬਿਆਂ ਤੋਂ ਬੱਚੇ ਭਾਗ ਲੈ ਰਹੇ ਹਨ। ਇਸ ਗੁਰਮਤਿ ਕੈਂਪ ਵਿਚ ਬੱਚਿਆਂ ਨੂੰ ਗੁਰਬਾਣੀ ਸੰਥਿਆ, ਧਾਰਮਿਕ ਸਿੱਖਿਆ, ਸ਼ਬਦ ਕੀਰਤਨ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਦਸਤਾਰ ਤੇ ਦੁਮਾਲਾ ਸਜਾਉਣ ਦੀ ਸਿੱਖਿਆ ਵੀ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸਿੱਖ ਫ਼ੋਰਮ ਦੇ ਜਨਰਲ ਸਕੱਤਰ ਸ. ਗੁਰਸ਼ਰਨ ਸਿੰਘ, ਮੈਂਬਰ ਸ. ਗੁਰਮੀਤ ਸਿੰਘ ਤੇ ਸ. ਹਰਜਿੰਦਰ ਸਿੰਘ ਹਾਜ਼ਰ ਸਨ।