ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 2 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।