ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)


ਅੰਮ੍ਰਿਤਸਰ, 3 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।