ਸ਼੍ਰੋਮਣੀ ਕਮੇਟੀ ਨੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 31 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਕੁਲਦੀਪ ਸਿਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਪ੍ਰਭੂ ਭਗਤੀ ਵਿਚ ਭਿੱਜਿਆ ਤੇ ਰੰਮਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸਮੂਹ ਭਗਤਾਂ ਦੀ ਟੇਕ ਇੱਕ ਪਰਮਾਤਮਾ ਵਿਚ ਅਡੋਲ ਰਹੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਰਾਹ ਦਸੇਰਾ ਹਨ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਹੋਏ ਭਗਤਾਂ ਨੇ ਜ਼ੁਲਮੀ ਹਕੂਮਤ ਦੀ ਮਾਲਕੀ ਨੂੰ ਨਕਾਰਦਿਆਂ ਸ੍ਰਿਸ਼ਟੀ ਦੇ ਮਾਲਕ ਇੱਕ ਪਰਮਾਤਮਾ ਦੀ ਵਡਿਆਈ ਕੀਤੀ। ਭਗਤ ਨਾਮਦੇਵ ਜੀ ਨੇ ਪਾਖੰਡਵਾਦ, ਕੁਰੀਤੀਆਂ, ਵਹਿਮਾ-ਭਰਮਾਂ ਦਾ ਖੰਡਨ ਕਰਕੇ ਸਮਾਜਕ ਚੇਤਨਾ ਪੈਦਾ ਕੀਤੀ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖਾ ਜੀਵਨ ਨੂੰ ਸਫਲਾ ਬਣਾਉਣ ਲਈ ਪ੍ਰਭੂ ਭਗਤੀ, ਸੇਵਾ, ਸਿਮਰਨ ਤੇ ਤਪੱਸਿਆ ਰਾਹੀਂ ਇੱਕ ਅਕਾਲ ਪੁਰਖ ਦੇ ਸੇਵਕ ਬਣਨ ਦਾ ਮਾਰਗ ਦਰਸਾਇਆ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਦੇ ਪਾਤਰ ਬਣਨ ਲਈ ਪ੍ਰਭੂ ਭਗਤੀ ਨੂੰ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ । ਉਸਦੀ ਮਿਹਰ ਸਦਕਾ ਹੀ ਅਸੀਂ ਜੀਵਨ ਵਿਚ ਉਚਾਈਆਂ ਹਾਸਲ ਕਰ ਸਕਦੇ ਹਾਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮ ਸਿੰਘ ਕੋਟਲਾ ਤੇ ਸ. ਗੁਰਲਾਲ ਸਿੰਘ ਫਤਹਿਗੜ੍ਹ ਸਾਹਿਬ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ ਭੂਰਾ ਕੋਹਨਾ, ਸ. ਬਿਜੈ ਸਿੰਘ, ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਮਹਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।