ਅੰਮ੍ਰਿਤਸਰ, 8 ਜੂਨ-
ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਚੁਰਾਏ ਗਏ ਸਾਹਿਤਕ ਖ਼ਜ਼ਾਨੇ ਦੇ ਵਾਪਿਸ ਹੋਣ ਬਾਰੇ ਇਕ ਅਖ਼ਬਾਰ ਵਿਚ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਸਬੰਧਤਾਂ ਦੀ ਇਕੱਤਰਤਾ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ 13 ਜੂਨ ਨੂੰ ਮੁੱਖ ਦਫ਼ਤਰ ਵਿਖੇ ਇਕੱਤਰਤਾ ਹੋਵੇਗੀ, ਜਿਸ ਵਿਚ ਸਬੰਧਤ ਮੌਜੂਦਾ ਅਤੇ ਸਾਬਕਾ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੱਥ ਪੜਚੋਲਣ ਲਈ ਇਹ ਇਕੱਤਰਤਾ ਬੁਲਾਈ ਗਈ ਹੈ।