ਅੰਮ੍ਰਿਤਸਰ, 31 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ. ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੀ ਜ਼ੁੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਸ. ਜਸਵਿੰਦਰ ਸਿੰਘ ਦੀਨਪੁਰ ਦੇ ਸੇਵਾਮੁਕਤ ਹੋਣ ਕਰਕੇ ਇਹ ਸੇਵਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸ. ਮੁਖਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਦੇ ਮੈਨੇਜਰ ਵਜੋਂ ਡਿਊਟੀ ਨਿਭਾਅ ਰਹੇ ਸਨ। ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੀ ਅਹਿਮ ਸੇਵਾ ਮਿਲਣ ’ਤੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸ. ਮੁਖਤਾਰ ਸਿੰਘ ਸੇਵਾ ਸੰਭਾਲ ਲਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਿਰੋਪਾਓ ਦੇ ਕੇ ਨਵੀਂ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਕੀਤਾ।
ਇਸ ਮੌਕੇ ਸ. ਮੁਖਤਾਰ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਕਰਨ ਦਾ ਸੁਭਾਗ ਗੁਰੂ ਸਾਹਿਬ ਦੀ ਬਖ਼ਸ਼ਿਸ ਹੈ। ਇਸ ਜ਼ੁੰਮੇਵਾਰੀ ਸੇਵਾ ਨਾਲ ਜੁੜੀ ਹੋਈ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ੁੰਮੇ ਲੱਗੀ ਸੇਵਾ ਨੂੰ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿੰਦਿਆਂ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਬੀਰ ਸਿੰਘ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਗੁਰਾ ਸਿੰਘ, ਸ. ਜਸਪਾਲ ਸਿੰਘ ਢੱਡੇ ਅਤੇ ਹੋਰ ਮੌਜੂਦ ਸਨ।