Live Kirtan
Mukhwak
Mukhwak Katha
ਅੰਮ੍ਰਿਤਸਰ, 7 ਸਤੰਬਰ-
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਭਾਈ ਦਾਨ ਸਿੰਘ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਦਾਨ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸਿੱਖ ਸਨ, ਜਿਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਮਗਰੋਂ ਗੁਰੂ ਸਾਹਿਬ ਜੀ ਪਾਸੋਂ ਤਨਖਾਹ ਲੈਣ ਦੀ ਬਜਾਏ ਸਿੱਖੀ ਦੀ ਦਾਤ ਮੰਗੀ ਸੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਨੇ ਤਰੁੱਠ ਕੇ ਭਾਈ ਦਾਨ ਸਿੰਘ ਨੂੰ ਹੱਥੀਂ ਅੰਮ੍ਰਿਤ ਦੀ ਦਾਤ ਬਖਸ਼ਿਸ ਕੀਤੀ। ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਭਾਈ ਦਾਨ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਨੂੰ ਸਿਰੋਪਾਓ ਦਿੱਤੇ।
ਇਸ ਮੌਕੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਸੁਖਮੰਦਰ ਸਿੰਘ, ਸ. ਗੁਰਮੇਲ ਸਿੰਘ, ਸ. ਬੰਤਾ ਸਿੰਘ  ਸਰਪੰਚ, ਸ. ਜਗਦੇਵ ਸਿੰਘ ਸਰਪੰਚ, ਸ. ਸੁਖਜਿੰਦਰ ਸਿੰਘ, ਸ. ਸੂਬਾ ਸਿੰਘ ਖਾਲਸਾ, ਸ. ਬਿੱਕਰ ਸਿੰਘ, ਸ. ਗੁਰਜੀਵਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।