23-04-2015-1ਅੰਮ੍ਰਿਤਸਰ 23 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਤਕਰੀਬਨ ੯੫ ਸਾਲਾ ਇਤਿਹਾਸ ਨੂੰ ਰੂਪਮਾਨ ਕਰਦੀ ਅੰਗਰੇਜ਼ੀ ਪੁਸਤਕ ‘ਦਾ ਪ੍ਰੈਜੀਡੈਂਟਸ ਆਫ ਐਸ ਜੀ ਪੀ ਸੀ’ ਲੋਕ ਅਰਪਣ ਕੀਤੀ।
੨੪੦ ਪੰਨਿਆ ਦੀ ਇਸ ਪੁਸਤਕ ਬਾਰੇ ਵੇਰਵਾ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ. ਰੂਪ ਸਿੰਘ ਵੱਲੋਂ ਇਸ ਤੋਂ ਪਹਿਲਾਂ ਵੀ ਸਿੱਖ ਇਤਿਹਾਸ ਨਾਲ ਸਬੰਧਤ ਪੁਸਤਕਾਂ ਲਿਖੀਆ ਗਈਆਂ ਹਨ ਜੋ ਚੰਗਾ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਇਹ ਪੁਸਤਕ ਪਹਿਲਾ ਪੰਜਾਬੀ ਭਾਸ਼ਾ ਵਿੱਚ ‘ਪੰਥ ਸੇਵਕ’ ਨਾਮ ਹੇਠ ਪ੍ਰਕਾਸ਼ਿਤ ਕਰਵਾਈ ਗਈ ਸੀ।ਪਾਠਕਾਂ ਦੀ ਭਾਰੀ ਮੰਗ ਨੂੰ ਮੁਖ ਰੱਖਦਿਆਂ ‘ਸਿੰਘ ਬ੍ਰਦਰਜ਼’ ਵੱਲੋਂ ਇਸ ਪੁਸਤਕ ਨੂੰ ਅੰਗਰੇਜ਼ੀ ਭਾਸ਼ਾ ‘ਚ ਅਨੁਵਾਦ ਕਰਵਾ ਕੇ ਪ੍ਰਕਾਸ਼ਿਤ ਕੀਤਾ ਗਿਆ ਹੈ।ਉਨ੍ਹਾਂ ਸ. ਰੂਪ ਸਿੰਘ ਸਕੱਤਰ ਨੂੰ ਇਸ ਉਪਰਾਲੇ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਪੁਸਤਕ ‘ਚ ਸ਼੍ਰੋਮਣੀ ਕਮੇਟੀ ਦੇ ਹੋਂਦ ‘ਚ ਆਉਣ ਤੋਂ ਲੈ ਕੇ ਹੁਣ ਤੱਕ ਦੇ ਹੋਏ ਪ੍ਰਧਾਨ ਸਾਹਿਬਾਨ ਦੇ ਜੀਵਨ ਤੇ ਚਾਨਣਾ ਪਾਇਆ ਗਿਆ ਹੈ ਤੇ ਨਾਲ ਹੀ ਹੁਣ ਤੱਕ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅੰਤ੍ਰਿੰਗ ਮੈਂਬਰ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਾਹਿਬਾਨ ਦੇ ਨਾਵਾਂ ਦਾ ਮਿਤੀਵਾਰ ਵੇਰਵਾ ਦਿੱਤਾ ਗਿਆ ਹੈ ਜੋ ਬਹੁਤ ਸ਼ਲਾਘਾਯੋਗ ਉਪਰਾਲਾ ਹੈ।ਇਥੇ ਇਹ ਵਰਨਣਯੋਗ ਹੈ ਕਿ ਇਸ ਪੁਸਤਕ ਦਾ ਹਿੰਦੀ ਅਨੁਵਾਦ ਧਰਮ ਪ੍ਰਚਾਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਕਰਵਾਇਆ ਗਿਆ ਹੈ।
ਪੁਸਤਕ ਦੇ ਲੋਕ ਅਰਪਣ ਮੌਕੇ ਸ. ਮਨਜੀਤ ਸਿੰਘ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਸ. ਜੋਗਿੰਦਰ ਸਿੰਘ ਅਦਲੀਵਾਲ ਆਦਿ ਹਾਜ਼ਰ ਸਨ।