ਅੰਮ੍ਰਿਤਸਰ 24 ਅਪ੍ਰੈਲ (  ) ਸ. ਇੰਦਰਜੀਤ ਸਿੰਘ ਪ੍ਰਧਾਨ ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਟਾਟਾ (ਝਾਰਖੰਡ) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।

ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸ. ਇੰਦਰਜੀਤ ਤੇ ਉਨ੍ਹਾਂ ਨਾਲ ਆਏ ਸ. ਜਸਵੀਰ ਸਿੰਘ ਮੀਤ ਪ੍ਰਧਾਨ, ਸ. ਕੁਲਜੀਤ ਸਿੰਘ ਤੇ ਸ. ਜਸਬੀਰ ਸਿੰਘ ਮੱਤੇਵਾਲ ਨੂੰ ਧਾਰਮਿਕ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਸਮੇਂ ਸ. ਇੰਦਰਜੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਭ ਧਰਮਾਂ ਦਾ ਸਾਂਝਾ ਅਸਥਾਨ ਹੈ ਤੇ ਇਸ ਅਸਥਾਨ ਦੇ ਦਰਸ਼ਨ ਕਰਨ ਨਾਲ ਮਨ ਨੂੰ ਸ਼ਾਂਤੀ ਤੇ ਸਕੂਨ ਪ੍ਰਾਪਤ ਹੋਇਆ ਹੈ।ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਮਾਨ ਸਨਮਾਨ ਬਦਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। 

ਇਸ ਮੌਕੇ ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ ਤੇ ਸ. ਪਲਵਿੰਦਰ ਸਿੰਘ ਸੁਪਰਵਾਈਜ਼ਰ ਵੀ ਹਾਜ਼ਰ ਸਨ।