logoਅੰਮ੍ਰਿਤਸਰ 2 ਅਕਤੂਬਰ – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਿਧਾਂਤਾਂ ਤੇ ਪੰਥਕ ਰਵਾਇਤਾਂ ਅਨੁਸਾਰ ਪੂਰੀ ਸ਼ਰਧਾ ਭਾਵਨਾ ਨਾਲ ੨੯ ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।

ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਗਤਾਂ ਤੇ ਧਾਰਮਿਕ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਹਰ ਰੋਜ਼ ਸ਼ਾਮ ੭.੦੦ ਤੋਂ ਰਾਤ ੯.੩੦ ਵਜੇ ਤੀਕ ਉਲੀਕੇ ਗਏ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਿਤੀ ੩ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਗੁਰਬਖ਼ਸ਼ ਨਗਰ, ਸਾਹਮਣੇ ਬੇਦੀ ਪੈਟਰੋਲ ਪੰਪ, ਝਬਾਲ ਰੋਡ ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬਲਵਿੰਦਰ ਸਿੰਘ ਲੋਪੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਕਿਰਪਾਲ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ੪ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਕਰਨਜੀਤ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਗੁਰਇਕਬਾਲ ਸਿੰਘ, ੫ ਅਕਤੂਬਰ ਨੂੰ ਮੇਨ ਮਾਰਕੀਟ, ਬੀ-ਬਲਾਕ, ਨਿਊ ਅੰਮ੍ਰਿਤਸਰ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸਰਬਜੀਤ ਸਿੰਘ ਤੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਜਥਾ, ੬ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਹਾਲ, ਈਸਟ ਮੋਹਨ ਨਗਰ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸੁਖਜਿੰਦਰ ਸਿੰਘ, ਭਾਈ ਹਰਨਾਮ ਸਿੰਘ ਤੇ ਭਾਈ ਸੁਲੱਖਣ ਸਿੰਘ ਹਜ਼ੂਰੀ ਰਾਗੀ ਜਥਾ, ੭ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ, ਨਗਰ ਨੇੜੇ ਅਲਫਾ ਵਨ ਮਾਲ, ਜੀ.ਟੀ.ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਜਥਾ ਤੇ ਬੀਬੀ ਪਰਨੀਤ ਕੌਰ ਕਾਦੀਆਂ, ੮ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ, ਮੋਹਨ ਨਗਰ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ, ਵਿਖੇ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਹਰਕ੍ਰਿਸ਼ਨ ਸਿੰਘ ਹਜ਼ੂਰੀ ਰਾਗੀ ਜਥਾ, ਗਿਆਨੀ ਗੁਰਬਚਨ ਸਿੰਘ ਕਲਸੀਆਂ ਪ੍ਰਚਾਰਕ, ੯ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਵਿਕਾਸ ਨਗਰ ਖੰਡਵਾਲਾ ਛੇਹਰਟਾ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਤਰਜਿੰਦਰ ਸਿੰਘ ਤੇ ਬੀਬੀ ਮਨਪ੍ਰੀਤ ਕੌਰ ਰਾਗੀ ਜਥਾ ਸ੍ਰੀ ਅੰਮ੍ਰਿਤਸਰ, ੧੦ ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ, ਗੁਰੂ ਨਾਨਕਪੁਰਾ, ਬਾਜ਼ਾਰ ਨੰਬਰ ੬, ਕੋਟ ਬਾਬਾ ਦੀਪ ਸਿੰਘ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬਲਵਿੰਦਰ ਸਿੰਘ ਲੋਪੋ ਹਜ਼ੂਰੀ ਰਾਗੀ ਜਥਾ, ਬੀਬੀ ਪ੍ਰਭਜੋਤ ਕੌਰ ਬਟਾਲਾ, ੧੧ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਨਿਊ ਦਸਮੇਸ਼ ਐਵੀਨਿਊ, ਸਾਹਮਣੇ ਖਾਲਸਾ ਕਾਲਜ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਸਤਪਾਲ ਸਿੰਘ ਕਥਾਵਾਚਕ ਗੁਰੁਦਆਰਾ ਸ਼ਹੀਦ ਗੰਜ ਸਾਹਿਬ, ਭਾਈ ਜਗਦੀਪ ਸਿੰਘ ਤੇ ਭਾਈ ਬਲਵਿੰਦਰ ਸਿੰਘ ਲੋਪੋ ਹਜ਼ੂਰੀ ਰਾਗੀ ਜਥਾ, ਇਸੇ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਣਜੀਤਪੁਰਾ, ਗੁਰੂ ਨਾਨਕ ਵਾੜਾ, ਪੁਤਲੀਘਰ ਚੌਂਕ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਜਬਰਤੋੜ ਸਿੰਘ ਤੇ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਇਕਬਾਲ ਸਿੰਘ ਲੁਧਿਆਂਣਾ, ੧੨ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਭੱਲਾ  ਕਲੋਨੀ, ਛੇਹਰਟਾ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਲਖਵਿੰਦਰ ਸਿੰਘ ਤੇ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਜਥਾ, ੧੩ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰ, ਏ ਬਲਾਕ, ਸੰਧੂ ਕਲੋਨੀ, ਨੇੜੇ ਓ.ਸੀ.ਐਮ.ਮਿੱਲਜ਼, ਛੇਹਰਟਾ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਅਮਰੀਕ ਸਿੰਘ ਕਥਾਵਾਚਕ ਚੰਡੀਗੜ੍ਹ ਵਾਲੇ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਜਥਾ ਤੇ ਬੀਬੀ ਪਰਨੀਤ ਕੌਰ ਕਾਦੀਆਂ, ੧੪ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਮੋਹਣੀ ਪਾਰਕ, ਸਾਹਮਣੇ ਖਾਲਸਾ ਕਾਲਜ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਅਮਰੀਕ ਸਿੰਘ ਕਥਾਵਾਚਕ ਚੰਡੀਗੜ੍ਹ ਵਾਲੇ, ਭਾਈ ਜਗਤਾਰ ਸਿੰਘ ਤੇ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਜਥਾ, ੧੫ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਗੋਬਿੰਦ ਨਗਰ, ਚੌੜਾ ਬਾਜ਼ਾਰ ਸੁਲਤਾਨਵਿੰਡ ਰੋਡ ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਰਾਇ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ੧੬ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਣੀ ਕਾ ਬਾਗ, ਨੇੜੇ ਸ਼ਿਵਾ ਜੀ ਪਾਰਕ ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਗੁਰਕੀਰਤ ਸਿੰਘ ਤੇ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਜਥਾ, ੧੭ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਬੀਬੀ ਪ੍ਰਭਜੋਤ ਕੌਰ ਬਟਾਲਾ, ਭਾਈ ਜੋਰਾ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਬਲਵਿੰਦਰ ਸਿੰਘ ਪੱਟੀ, ੧੮ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਅਮਨ ਐਵੀਨਿਊ, ਬਾਹਰਵਾਰ ਗੇਟ ਹਕੀਮਾਂ ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ ਤੇ ਭਾਈ ਬਲਵਿੰਦਰ ਸਿੰਘ ਪੱਟੀ, ਇਸੇ ਦਿਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਅਜੀਤ ਨਗਰ, ਈਸਟ ਮੋਹਨ ਨਗਰ ਸ੍ਰੀ ਅੰਮ੍ਰਿਤਸਰ ਵਿਖੇ ਭਾਈ ਹਰਪ੍ਰੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਹਰਨਾਮ ਸਿੰਘ ਤੇ ਭਾਈ ਸੁਖਜਿੰਦਰ ਸਿੰਘ  ਹਜ਼ੂਰੀ ਰਾਗੀ ਜਥਾ ਤੇ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ੧੯ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਪੁਲਿਸ ਕਲੋਨੀ ਅਜਨਾਲਾ ਰੋਡ ਨੇੜੇ ਪਟਵਾਰਖਾਨਾ ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸਰਬਜੀਤ ਸਿੰਘ ਤੇ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਜਥਾ, ੨੦ ਅਕਤੂਬਰ ਨੂੰ ਗੁਰੁਦਆਰਾ ਸ੍ਰੀ ਬਿਬੇਕਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਅਮਰੀਕ ਸਿੰਘ ਕਥਾਵਾਚਕ ਗੁਰਦੁਆਰਾ ਪਿੱਪਲੀ ਸਾਹਿਬ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਗੁਰਇਕਬਾਲ ਸਿੰਘ ਤੇ ਭਾਈ ਹਰਵਿੰਦਰਪਾਲ ਸਿੰਘ, ੨੧ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਅਕਾਸ਼ ਐਵੀਨਿਊ, ਫਤਹਿਗੜ੍ਹ ਚੂੜੀਆਂ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਦੇਵ ਸਿੰਘ ਤੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਜਥਾ, ੨੨ ਅਕਤੂਬਰ ਨੂੰ ਗੁਰਦੁਆਰਾ ਮੀਰੀ-ਪੀਰੀ ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸਤਿੰਦਰਬੀਰ ਸਿੰਘ ਤੇ ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਜਥਾ, ੨੩ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ, ਤਹਿਸੀਲਪੁਰਾ, ਸ੍ਰੀ ਅੰਮ੍ਰਿਤਸਰ ਵਿਖੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਭਾਈ ਦਵਿੰਦਰ ਸਿੰਘ ਤੇ ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਜਥਾ, ੨੪ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਭਾਈ ਸੁਖਬੀਰ ਸਿੰਘ ਤੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਭਾਈ ਸਤਿੰਦਰਪਾਲ ਸਿੰਘ ਜਗਾਧਰੀ, ੨੫ ਅਕਤੂਬਰ ਨੂੰ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ ੯.੦੦ ਤੋਂ ੧੨.੦੦ ਵਜੇ ਤੱਕ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਸਤਿੰਦਰਪਾਲ ਸਿੰਘ ਜਗਾਧਰੀ ਤੇ ਭਾਈ ਜੋਗਿੰਦਰ ਸਿੰਘ ਅਜ਼ਾਦ ਕਥਾਵਾਚਕ, ਇਸੇ ਦਿਨ ਸ਼ਾਮ ੪.੦੦ ਤੋਂ ਰਾਤ ੧੧.੦੦ ਵਜੇ ਤੱਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਲਖਵਿੰਦਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਗੁਰਇਕਬਾਲ ਸਿੰਘ ਤੇ ਭਾਈ ਗੁਰਚਰਨ ਸਿੰਘ ਰਸੀਆ ਲੁਧਿਆਣਾ, ੨੬ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਨਹਿਰੂ ਕਲੋਨੀ ਮਜੀਠਾ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਦਵਿੰਦਰ ਸਿੰਘ ਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਭਾਈ ਪ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ੨੭ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ), ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਡਾ.ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਭਾਈ ਰਾਇ ਸਿੰਘ ਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਕਥਾ ਵਿਖਿਆਨਾਂ ਤੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਾਉਣਗੇ।ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਜੋਦੜੀ ਹੈ ਕਿ ਪਰਿਵਾਰਾਂ ਸਮੇਤ ਇਨ੍ਹਾਂ ਮਹਾਨ ਗੁਰਮਤਿ ਸਮਾਗਮਾਂ ‘ਚ ਹਾਜ਼ਰੀਆਂ ਭਰ ਕੇ ਸਤਿਗੁਰਾਂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।