ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਵੀਰਵਾਰ, ੯ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੨ ਮਈ, ੨੦੨੫ (ਅੰਗ: ੭੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਹੁਣ ਸ਼ਰਧਾਲੂ 11 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ

ਅੰਮ੍ਰਿਤਸਰ, 2 ਜਨਵਰੀ- ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।