ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ ਅਨੁਸਾਰ ਆਲਮੀ ਤਪਸ਼ (ਗਲੋਬਲ ਵਾਰਮਿੰਗ) ਤੇ ਵਾਤਾਵਰਣ ਦੀ ਸੰਭਾਲ਼ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਘਰਾਂ ਵਿਖੇ ਯੋਗ ਥਾਂਵਾਂ ਉੱਤੇ ਵੱਖ-ਵੱਖ ਕਿਸਮਾਂ ਦੇ ਫਲਦਾਰ, ਛਾਂਦਾਰ ਆਦਿ ਬੂਟੇ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਵਾਤਾਵਰਣ ਸੰਭਾਲ ਮੁਹਿੰਮ 2024 ਤਹਿਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਗਤੀਵਿਧੀਆਂ ਦੇ ਪੋਸਟ ਦੇਖੋ ਜੀ।