ਆਸਾ ਮਹਲਾ ੫ ॥
ਗੁਰਹਿ ਦਿਖਾਇਓ ਲੋਇਨਾ ॥੧॥ ਰਹਾਉ ॥ ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥ ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥੨॥ ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥੪॥੧੪੪॥

ਸ਼ੁਕਰਵਾਰ, ੧੮ ਵੈਸਾਖ (ਸੰਮਤ ੫੪੭ ਨਾਨਕਸ਼ਾਹੀ)                        (ਅੰਗ : ੪੦੭)

ਪੰਜਾਬੀ ਵਿਆਖਿਆ:
ਆਸਾ ਮਹਲਾ ੫ ॥
(ਹੇ ਮੋਹਨ-ਪ੍ਰਭੂ!) ਗੁਰੂ ਨੇ ਮੈਨੂੰ ਇਹਨਾਂ ਅੱਖਾਂ ਨਾਲ ਤੇਰਾ ਦਰਸਨ ਕਰਾ ਦਿੱਤਾ ਹੈ ।੧।ਰਹਾਉ। (ਹੁਣ) ਹੇ ਮੋਹਨ! ਇਸ ਲੋਕ ਵਿਚ, ਪਰਲੋਕ ਵਿਚ, ਹਰੇਕ ਸਰੀਰ ਵਿਚ, ਹਰੇਕ ਹਿਰਦੇ ਵਿਚ (ਮੈਨੂੰ) ਤੂੰ ਹੀ ਦਿੱਸ ਰਿਹਾ ਹੈਂ ।੧। (ਹੁਣ) ਹੇ ਸੋਹਣੇ ਪ੍ਰਭੂ! (ਮੈਨੂੰ ਨਿਸ਼ਚਾ ਆ ਗਿਆ ਹੈ ਕਿ) ਇਕ ਤੂੰ ਹੀ ਸਾਰੇ ਜਗਤ ਦਾ ਮੂਲ ਰਚਨ ਵਾਲਾ ਹੈਂ, ਇਕ ਤੂੰ ਹੀ ਸਾਰੀ ਸ੍ਰਿਸ਼ਟੀ ਨੂੰ ਸਹਾਰਾ ਦੇਣ ਵਾਲਾ ਹੈਂ ।੨। ਹੇ ਨਾਨਕ! (ਆਖ—ਹੇ ਮੋਹਨ ਪ੍ਰਭੂ!) ਮੈਂ ਤੇਰੇ ਸੰਤਾਂ ਦੇ ਚਰਨ ਛੁੰਹਦਾ ਹਾਂ ਉਹਨਾਂ ਦੇ ਦਰਸਨ ਤੋਂ ਸਦਕੇ ਜਾਂਦਾ ਹਾਂ (ਸੰਤਾਂ ਦੀ ਕਿਰਪਾ ਨਾਲ ਹੀ ਤੇਰਾ ਮਿਲਾਪ ਹੁੰਦਾ ਹੈ, ਤੇ) ਸਦਾ ਲਈ ਆਤਮਕ ਆਨੰਦ ਵਿਚ ਲੀਨਤਾ ਪ੍ਰਾਪਤ ਹੁੰਦੀ ਹੈ ।੩।੪।੧੪੪।

 

English Translation :

AASAA, FIFTH MEHL:

The Guru has revealed Him to my eyes. || 1 || Pause ||   Here and there, in each and every heart, and each and every being, You, O Fascinating Lord, You exist. || 1 ||   You are the Creator, the Cause of causes, the Support of the earth; You are the One and only, Beauteous Lord. || 2 ||   Meeting the Saints, and beholding the Blessed Vision of their Darshan, Nanak is a sacrifice to them; he sleeps in absolute peace. || 3 || 4 || 144 ||

Friday 18th Vaisaakh (Samvat 547 Nanakshahi)                 (Page: 407)