hsਧਨਾਸਰੀ ਮਹਲਾ ੩ ॥
ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥

ਸ਼ੁੱਕਰਵਾਰ, ੧੮ ਭਾਦੋਂ (ਸੰਮਤ ੫੪੮ ਨਾਨਕਸ਼ਾਹੀ) ੨ ਸਤੰਬਰ, ੨੦੧੬                 (ਅੰਗ: ੬੬੪)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੩ ॥
ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ ਦੁਨੀਆ ਵਾਲਾ ਧਨ ਸਾਰਾ ਜ਼ਹਰ ਸਮਝ, ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ। ਦੁਨੀਆ ਵਾਲਾ ਧਨ ਅਹੰਕਾਰ ਪੈਦਾ ਕਰਦਾ ਹੈ, ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।੧। ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੇ। ਪਰ ਇਹ ਹਰਿ-ਨਾਮ-ਰਸ ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ। ਹੇ ਭਾਈ! ਗੁਰੂ ਦਾ ਸ਼ਬਦ ਮਾਨੋ ਦੀਵਾ ਹੈ, ਜੋ ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੇ ਰਾਹੀਂ ਪਵਿਤ੍ਰ ਹਰਿ-ਨਾਮ ਵਿਚ ਜੁੜ ਕੇ ਮਨੁੱਖ ਆਪਣੇ ਅੰਦਰੋਂ ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਮਨੁੱਖ ਦੇ ਅੰਦਰ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੨। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ ਦੁੱਖਾਂ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ ਵਡ-ਭਾਗੀ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।੩।  ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਸਾਰੀ ਲੁਕਾਈ ਦੁੱਖੀ ਹੋ  ਕੇ ਆਤਮਕ ਮੌਤ ਸਹੇੜ ਲੈਂਦੀ ਹੈ। ਗੁਰੂ ਤੋਂ ਵਿਛੁੜ ਕੇ ਮਨੁੱਖ ਹਰ ਵੇਲੇ ਮਾਇਆ ਦੇ ਮੋਹ ਵਿਚ ਸੜਦੇ ਰਹਿੰਦੇ ਹਨ। ਗੁਰੂ ਦੀ ਸ਼ਰਨ ਤੋਂ ਬਿਨਾ ਮਨੁੱਖ ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ ਮਾਇਆ ਦੀ ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।੪।੨।

English Translation:-

DHANAASAREE,  THIRD MEHL:

The wealth of the Lord’s Name is immaculate, and absolutely infinite. The Word of the Guru’s Shabad is over-flowing with treasure. Know that, except for the wealth of the Name, all other wealth is poison. The egotistical people are burning in their attachment to Maya.  || 1 ||   How rare is that Gurmukh who tastes the sublime essence of the Lord. He is always in bliss, day and night; through perfect good destiny, he obtains the Name.  ||  Pause  ||   The Word of the Shabad is a lamp, illuminating the three worlds. One who tastes it, becomes immaculate. The immaculate Naam, the Name of the Lord, washes off the filth of ego. True devotional worship brings lasting peace.  || 2 ||   One who tastes the sublime essence of the Lord is the Lord’s humble servant. He is forever happy; he is never sad. He himself is liberated, and he liberates others as well. He chants the Lord’s Name, and through the Lord, he finds peace.  || 3 ||   Without the True Guru, everyone dies, crying out in pain. Night and day, they burn, and find no peace. But meeting the True Guru, all thirst is quenched. O Nanak, through the Naam, one finds peace and tranquility.  || 4 || 2 ||

Friday, 18th Bhaadon (Samvat 548 Nanakshahi) 2nd September, 2016           (Page: 664)