ਸਲੋਕ ਮ: ੫ ॥
ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥ ਮ; ੫ ॥ ਸਚੀ ਬੈਸਕ ਤਿਨ@ਾ ਸੰਗਿ ਜਿਨ ਸੰਗਿ ਜਪੀਐ ਨਾਉ ॥ ਤਿਨ@ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥ ਪਉੜੀ ॥ ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥ ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥ ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥ ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥
ਐਤਵਾਰ, ੨੦ ਵੈਸਾਖ (ਸੰਮਤ ੫੪੭ ਨਾਨਕਸ਼ਾਹੀ) ੩ ਮਈ ੨੦੧੫ (ਅੰਗ : ੫੨੦)
ਪੰਜਾਬੀ ਵਿਆਖਿਆ:
ਸਲੋਕ ਮ; ੫ ॥
(ਜਗਤ-ਰੂਪ ਇਸ) ਬਿਗਾਨੀ ਜੂਹ ਵਿਚ (ਫਸ ਜਾਣ ਕਰਕੇ, ਤੇ ਤ੍ਰਿਸ਼ਨਾ ਦੀ) ਅੱਗ ਦੇ ਬੜੇ ਸੇਕ ਦੇ ਕਾਰਨ ਰਾਹਾਂ ਵਿਚ ਵਾਹਰਾਂ ਪੈ ਰਹੀਆਂ ਹਨ (ਭਾਵ, ਜੀਵ ਘਬਰਾਏ ਹੋਏ ਹਨ) ਪਰ, ਹੇ ਪਤੀ (ਪ੍ਰਭੂ)! ਮੈਂ ਨਾਨਕ (ਦੇ ਚਿੱਤ) ਦੀ ਡੋਰ ਤੇਰੇ (ਚਰਨਾਂ) ਨਾਲ ਲੱਗੀ ਹੋਈ ਹੈ, (ਇਸ ਵਾਸਤੇ) ਮੈਂ ਆਨੰਦ ਨਾਲ (ਇਸ ਸੰਸਾਰ) ਜੰਗਲ ਵਿਚੋਂ ਦੀ ਲੰਘ ਰਿਹਾ ਹਾਂ ।੧। ਉਹਨਾਂ ਮਨੁੱਖਾਂ ਨਾਲ ਤੋੜ ਨਿਭਣ ਵਾਲੀ ਮੁਹੱਬਤ (ਕਰਨੀ ਚਾਹੀਦੀ ਹੈ) ਜਿਨ੍ਹਾਂ ਨਾਲ (ਬੈਠਿਆਂ ਪਰਮਾਤਮਾ ਦਾ) ਨਾਮ ਸਿਮਰਿਆ ਜਾ ਸਕੇ; ਹੇ ਨਾਨਕ! ਜਿਨ੍ਹਾਂ ਨੂੰ (ਹਰ ਵੇਲੇ) ਆਪਣੀ ਹੀ ਗ਼ਰਜ਼ ਹੋਵੇ, ਉਹਨਾਂ ਨਾਲ ਸਾਥ ਨਹੀਂ ਕਰਨਾ ਚਾਹੀਦਾ ।੨। ਉਹ ਘੜੀ ਥਾਂ ਪਈ ਜਾਣੋ ਜਿਸ ਘੜੀ ਮਨੁੱਖ ਨੂੰ ਸਤਿਗੁਰੂ ਮਿਲ ਪਿਆ; ਜਿਸ ਮਨੁੱਖ ਨੂੰ ਗੁਰੂ ਦਾ ਮੇਲ ਹੋ ਗਿਆ, ਉਹ ਮੁੜ ਦੁੱਖਾਂ ਦੀ ਜ਼ਦ ਵਿਚ ਨਹੀਂ ਆਉਂਦਾ, (ਗੁਰੂ ਮਿਲਿਆਂ) ਜਿਸ ਨੂੰ ਪੱਕਾ ਟਿਕਾਣਾ ਲੱਭ ਪਿਆ, ਉਹ ਫਿਰ (ਹੋਰ ਹੋਰ) ਜੂਨਾਂ ਵਿਚ ਨਹੀਂ ਪੈਂਦਾ, ਉਸ ਨੂੰ ਹਰ ਥਾਂ ਇਕ ਬ੍ਰਹਮ ਹੀ ਦਿੱਸਦਾ ਹੈ; (ਬਾਹਰ ਵਲੋਂ ਆਪਣੀ) ਨਜ਼ਰ ਨੂੰ ਸਮੇਟ ਕੇ, (ਪ੍ਰਭੂ ਵਿਚ) ਧਿਆਨ ਲਾ ਕੇ ਉਹ ਅਸਲ ਉੱਚੀ ਸਮਝ ਹਾਸਲ ਕਰ ਲੈਂਦਾ ਹੈ; ਉਹ ਜੋ ਕੁਝ ਮੂੰਹੋਂ ਬੋਲਦਾ ਹੈ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਜਾਪ ਹੀ ਬੋਲਦਾ ਹੈ, ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਹ ਖਿੜੇ-ਮੱਥੇ ਰਹਿੰਦਾ ਹੈ ਤੇ ਸੁਖੀ ਹੀ ਸੁਖੀ ਰਹਿੰਦਾ ਹੈ । (ਗੁਰੂ ਦੀ ਸਰਨ ਪਏ ਜਿਨ੍ਹਾਂ ਮਨੁੱਖਾਂ ਨੂੰ) ਪਰਖ ਕੇ (ਪ੍ਰਭੂ ਨੇ ਆਪਣੇ) ਖ਼ਜ਼ਾਨੇ ਵਿਚ ਪਾਇਆ ਹੈ ਉਹ ਮੁੜ ਖੋਟੇ ਨਹੀਂ ਹੁੰਦੇ ।੧੦।
English Translation:
SHALOK, FIFTH MEHL:
In this wondrous forest of the world, there is chaos and confusion; shrieks emanate from the highways. I am in love with You, O my Husband Lord; O Nanak, I cross the jungle joyfully. || 1 || FIFTH MEHL: The true society is the company of those who meditate on the Name of the Lord. Do not associate with those, O Nanak, who look out only for their own interests. || 2 || PAUREE: Approved is that time, when one meets the True Guru. Joining the Saadh Sangat, the Company of the Holy, he does not suffer pain again. When he attains the eternal place, he does not have to enter the womb again. He comes to see the One God everywhere. He focuses his meditation on the essence of spiritual wisdom, and withdraws his attention from other sights. All chants are chanted by one who chants them with his mouth. Realizing the Hukam of the Lord’s Command, he becomes happy, and he is filled with peace and tranquility. Those who are assayed, and placed in the Lord’s treasury, are not declared counterfeit again. || 10 ||
Sunday 20th Vaisaakh (Samvat 547 Nanakshahi) 3rd May, 2015 (Page: 520)