** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

hsਗੂਜਰੀ ਮਹਲਾ ੪ ॥
ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥ ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥

ਮੰਗਲਵਾਰ, ੨੩ ਚੇਤ (ਸੰਮਤ ੫੪੮ ਨਾਨਕਸ਼ਾਹੀ) ੫ ਅਪ੍ਰੈਲ, ੨੦੧੬         (ਅੰਗ: ੪੯੩)

ਪੰਜਾਬੀ ਵਿਆਖਿਆ:
ਗੂਜਰੀ ਮਹਲਾ ੪ ॥
ਹੇ ਪਿਆਰੇ ਰਾਮ! ਮੈਨੂੰ ਆਪਣੇ ਸੰਤ ਜਨ ਮਿਲਾ । ਹੇ ਭਾਈ! ਪੂਰਾ ਸਤਿਗੁਰੂ ਮੈਨੂੰ ਜਿੰਦ-ਜਾਨ ਵਰਗਾ ਪਿਆਰਾ ਹੈ । ਮੈਨੂੰ ਪਾਪੀ ਨੂੰ ਗੁਰੂ ਨੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਹੈ ।੧।ਰਹਾਉ। ਹੇ ਭਾਈ! ਪਰਮਾਤਮਾ ਦੇ ਸੰਤ ਜਨ ਉੱਚੇ ਜੀਵਨ ਵਾਲੇ ਹੁੰਦੇ ਹਨ; ਉਹਨਾਂ ਦੇ ਬਚਨ ਸ੍ਰੇਸ਼ਟ ਹੁੰਦੇ ਹਨ, ਇਹ ਸ੍ਰੇਸ਼ਟ ਬਚਨ ਉਹ ਆਪਣੇ ਮੂੰਹੋਂ ਲੋਕਾਂ ਦੀ ਭਲਾਈ ਵਾਸਤੇ ਬੋਲਦੇ ਹਨ । ਜੇਹੜਾ ਮਨੁੱਖ ਸੰਤ ਜਨਾਂ ਦੇ ਉੱਤਮ ਬਚਨ ਸਰਧਾ ਨਾਲ ਸੁਣਦਾ ਹੈ ਪਿਆਰ ਨਾਲ ਸੁਣਦਾ ਹੈ, ਪਰਮਾਤਮਾ ਕਿਰਪਾ ਕਰ ਕੇ ਉਸ ਨੂੰ (ਭਵ-ਸਾਗਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵੱਡੇ ਭਾਗਾਂ ਵਾਲੇ ਬਣ ਜਾਂਦੇ ਹਨ ਕਿਉਂਕਿ ਪਰਮਾਤਮਾ ਦਾ ਨਾਮ ਉਹਨਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹੈ, ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪ੍ਰਾਪਤ ਕਰ ਲੈਂਦਾ ਹਨ, ਗੁਰੂ ਦੀ ਮਤਿ ਉਤੇ ਤੁਰਿਆਂ (ਉਹਨਾਂ ਦੇ ਅੰਦਰ) ਪ੍ਰਭੂ-ਭਗਤੀ ਦੇ ਖ਼ਜ਼ਾਨੇ ਭਰ ਜਾਂਦੇ ਹਨ ।੨। ਪਰ ਜਿਨ੍ਹਾਂ ਮਨੁੱਖਾਂ ਨੇ ਮਹਾ ਪੁਰਖ ਸਤਿਗੁਰੂ ਦਾ ਦਰਸ਼ਨ ਨਹੀਂ ਕੀਤਾ ਉਹ ਆਪਣੀ ਕਿਸਮਤ ਹਾਰ ਬੈਠਦੇ ਹਨ, ਆਤਮਕ ਮੌਤ ਨੇ ਉਹਨਾਂ ਨੂੰ ਮਾਰ ਲਿਆ ਹੁੰਦਾ ਹੈ । ਉਹ ਮਨੁੱਖ ਕੁੱਤੇ, ਸੂਅਰ, ਖੋਤੇ ਆਦਿਕ ਦੀਆਂ ਜੂਨਾਂ ਵਿਚ ਪੈਂਦੇ ਰਹਿੰਦੇ ਹਨ, ਉਹਨਾਂ ਨਿਰਦਈ ਮਨੁੱਖਾਂ ਨੂੰ ਪਰਮਾਤਮਾ ਨੇ ਆਤਮਕ ਮੌਤੇ ਮਾਰ ਦਿੱਤਾ ਹੁੰਦਾ ਹੈ ।੩। ਹੇ ਨਾਨਕ! (ਆਖ—) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! ਆਪਣੇ ਦਾਸ ਉੱਤੇ ਮੇਹਰ ਕਰ, ਤੇ, ਦਾਸ ਨੂੰ (ਸੰਸਾਰ-ਸਮੁੰਦਰ ਤੋਂ) ਬਚਾ ਲੈ । ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੪।੩।

English Translation :

GUJRI,  FOURTH MEHL:

The humble servants of the Lord are exalted, and exalted is their speech. With their mouths, they speak for the benefit of others. Those who listen to them with faith and devotion, are blessed by the Lord; showering His Mercy, He saves them.  || 1 ||   Lord, please, let me meet the beloved servants of the Lord. The True Guru, the Perfect Guru, is my Beloved, my very breath of life; the Guru has saved me, the sinner.  || 1 ||  Pause  ||   The Gurmukhs are fortunate, so very fortunate; their Support is the Name of the Lord, Har, Har. They obtain the Ambrosial Nectar of the Name of the Lord, Har, Har; through the Guru’s Teachings, they obtain this treasure-house of devotional worship.  || 2 ||   Those who do not obtain the Blessed Vision of the Darshan of the True Guru, the True Primal Being, are most unfortunate; they are destroyed by the Messenger of Death. They are like dogs, pigs and jackasses; they are cast into the womb of reincarnation, and the Lord strikes them down as the worst of murderers.  || 3 ||   O Lord, Kind to the poor, please shower Your mercy upon Your humble servant, and save him. Servant Nanak has entered the Lord’s Sanctuary; if it pleases You, Lord, please save him.  || 4 || 3 ||

 Tuesday, 23rd Chayt (Samvat 548 Nanakshahi) 5th April, 2016             (Page: 493)