ਟੋਡੀ ਮਹਲਾ ੫ ॥
ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥

ਸ਼ਨੀਵਾਰ, ੨੨ ਅੱਸੂ (ਸੰਮਤ ੫੪੯ ਨਾਨਕਸ਼ਾਹੀ) ੭ ਅਕਤੂਬਰ, ੨੦੧੭             (ਅੰਗ: ੭੧੮)
ਪੰਜਾਬੀ ਵਿਆਖਿਆ:
ਟੋਡੀ ਮਹਲਾ ੫ ॥
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ । ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ ।੧।ਰਹਾਉ। ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ । ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ । ਹੇ ਨਾਨਕ! (ਆਖ—) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ।੨।੧੧।੩੦।

English Translation :

TODEE,  FIFTH MEHL:

I have enshrined the Lord’s Feet within my heart. Contemplating my Lord and Master, my True Guru, all my affairs have been resolved.  || 1 ||  Pause  ||   The merits of giving donations to charity and devotional worship come from the Kirtan of the Praises of the Transcendent Lord; this is the true essence of wisdom. Singing the Praises of the unapproachable, infinite Lord and Master, I have found immeasurable peace.  || 1 ||   The Supreme Lord God does not consider the merits and demerits of those humble beings whom He makes His own. Hearing, chanting and meditating on the jewel of the Naam, I live; Nanak wears the Lord as his necklace.  || 2 || 11 || 30 ||

Saturday, 22nd Assu (Samvat 549 Nanakshahi) 7th October 2017                              (Page:  718)