ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੦ ਜੂਨ, ੨੦੨੬ (ਅੰਗ: ੬੦੪)

golden-temple-DB24_lਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

ਸ਼ਨੀਵਾਰ ੨੮ ਹਾੜ (ਸੰਮਤ ੫੪੬ ਨਾਨਕਸ਼ਾਹੀ) (ਅੰਗ: ੭੦੬)

ਪੰਜਾਬੀ ਵਿਆਖਿਆ :
ਸਲੋਕ ॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ।੧। ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ %E