hsਗੂਜਰੀ ਮਹਲਾ ੫ ਦੁਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ
ਰਵਾਰੋ ॥੧॥ ਠਾਕੁਰ ਐਸੋ ਨਾਮੁ ਤੁਮ@ਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥
ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ
ਚੰਮਿਆਰੋ ॥੨॥੧॥੧੦॥

ਸ਼ਨੀਵਾਰ, ੨੯ ਸਾਵਣ (ਸੰਮਤ ੫੪੮ ਨਾਨਕਸ਼ਾਹੀ) ੧੩ ਅਗਸਤ, ੨੦੧੬       (ਅੰਗ: ੪੯੮)

ਪੰਜਾਬੀ ਵਿਆਖਿਆ :
ਗੂਜਰੀ ਮਹਲਾ ੫ ਦੁਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਵਿਕਾਰਾਂ ਵਿਚ ਡਿੱਗੇ ਹੋਏ ਜਿਨ੍ਹਾਂ ਬੰਦਿਆਂ ਨੂੰ ਪਵਿਤ੍ਰ ਕਰ ਕੇ ਪਰਮਾਤਮਾ ਆਪਣੇ (ਦਾਸ) ਬਣਾ ਲੈਂਦਾ ਹੈ, ਸਾਰੀ ਲੁਕਾਈ ਉਹਨਾਂ ਅੱਗੇ ਸਿਰ ਨਿਵਾਂਦੀ ਹੈ । ਕੋਈ ਨਹੀਂ ਪੁੱਛਦਾ ਉਹਨਾਂ ਦਾ ਵਰਨ ਕੇਹੜਾ ਹੈ ਉਹਨਾਂ ਦੀ ਜਾਤਿ ਕੇਹੜੀ ਹੈ । ਸਭ ਲੋਕ ਉਹਨਾਂ ਦੇ ਚਰਨਾਂ ਦੀ ਧੂੜ ਮੰਗਦੇ ਹਨ ।੧। ਹੇ ਮਾਲਕ-ਪ੍ਰਭੂ! ਤੂੰ ਆਪਣੇ ਸੇਵਕ ਦਾ ਅਨੋਖਾ ਹੀ ਪੱਖ ਕਰਦਾ ਹੈਂ, ਤੇਰਾ ਨਾਮ ਅਸਚਰਜ ਸ਼ਕਤੀ ਵਾਲਾ ਹੈ (ਤੇਰੇ ਨਾਮ ਦੀ ਬਰਕਤਿ ਨਾਲ ਤੇਰਾ ਸੇਵਕ) ਸਾਰੀ ਦੁਨੀਆ ਦਾ ਮਾਲਕ ਅਖਵਾਣ ਲੱਗ ਪੈਂਦਾ ਹੈ ।੧।ਰਹਾਉ। ਹੇ ਨਾਨਕ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆ ਕੇ (ਸੁਚੱਜੀ) ਅਕਲ ਪ੍ਰਾਪਤ ਕਰ ਲੈਂਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਸ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ । (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹੀ) ਨਾਮਦੇਵ, ਤ੍ਰਿਲੋਚਨ, ਕਬੀਰ, ਰਵਿਦਾਸ ਚਮਾਰ—ਹਰੇਕ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਕਰ ਗਿਆ ।੨।੧।੧੦।

English Translation:

 

GUJRI,  FIFTH MEHL,  DU-PADAS,  SECOND HOUSE:

ONE UNIVERSAL CREATOR GOD.  BY THE GRACE OF THE TRUE GURU:

The Lord has sanctified the sinners and made them His own; all bow in reverence to Him. No one asks about their ancestry and social status; instead, they yearn for the dust of their feet.  || 1 ||   O Lord Master, such is Your Name. You are called the Lord of all creation; You give Your unique support to Your servant.  || 1 ||  Pause  ||   In the Saadh Sangat, the Company of the Holy, Nanak has obtained understanding; singing the Kirtan of the Lord’s Praises is his only support. The Lord’s servants, Naam Dayv, Trilochan, Kabeer and Ravi Daas the shoe-maker have been liberated.  || 2 || 1 || 10 ||

Saturday, 29th Saawan (Samvat 548 Nanakshahi) 13th August, 2016       (Page: 498)