ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
ਮੰਗਲਵਾਰ, ੧ ਭਾਦੋਂ (ਸੰਮਤ ੫੪੮ ਨਾਨਕਸ਼ਾਹੀ)               (ਅੰਗ: ੬੦੭)

ਪੰਜਾਬੀ ਵਿਆਖਿਆ
ਸੋਰਠਿ ਮਹਲਾ ੪ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ । ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।੧। ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ । ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ । ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ।ਰਹਾਉ। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ । ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ । ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ । (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ।੪।੮।

English Translation :

SORAT’H,  FOURTH MEHL:

The inner depths of my mind are pierced by love for the Lord; I cannot live without the Lord. Just as the fish dies without water, I die without the Lord’s Name.  || 1 ||   O my God, please bless me with the water of Your Name. I beg for Your Name, deep within myself, day and night; through the Name, I find peace.  ||  Pause  ||   The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord.  || 2 ||   The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished.  || 3 ||   But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched.  || 4 || 8 ||

Tuesday, 1st Bhaadon (Samvat 548 Nanakshahi)      (Page:  607)

Sangrand Hukamnama

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਮੰਗਲਵਾਰ, ੧ ਭਾਦੋਂ (ਸੰਮਤ ੫੪੮ ਨਾਨਕਸ਼ਾਹੀ) ੧੬ ਅਗਸਤ, ੨੦੧੬            (ਅੰਗ: ੧੩੪)

ਪੰਜਾਬੀ ਵਿਆਖਿਆ:
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਜਿਵੇਂ ਭਾਦਰੋਂ ਦੇ ਤ੍ਰਾਟਕੇ ਤੇ ਘੁੰਮੇ ਵਿਚ ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾਂ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, ਉਸ ਦੇ ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ ਸਾਰੇ ਸਾਕ-ਅੰਗ ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚਲੋ)। ਜਮਦੂਤ ਜਿੰਦ ਨੂੰ ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ ਇਹ ਭੇਤ ਨਹੀਂ ਦੱਸਦੇ ਕਿ ਕਿੱਥੇ ਲੈ ਚੱਲੇ ਹਾਂ। ਜਿਨ੍ਹਾਂ ਸਬੰਧੀਆਂ ਨਾਲ ਸਾਰੀ ਉਮਰ ਬੜਾ ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। ਮੌਤ ਆਈ ਵੇਖ ਕੇ ਮਨੁੱਖ ਬੜਾ ਪਛਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੇ ਤੋਂ ਚਿੱਟਾ ਪਿਆ ਹੁੰਦਾ ਹੈ, ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ। ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ ਵਿਚ ਚੜ੍ਹਾ ਦੇਂਦਾ ਹੈ।੭।

English Translation :

BAARAH MAAHAA ~ THE TWELVE MONTHS:  MAAJH,  FIFTH MEHL,  FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell.  || 7 ||

Tuesday, 1st Bhaadon (Samvat 548 Nanakshahi)     (Page : 134)