ਸਲੋਕ ਮ; ੩ ॥
ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ@ਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨਿ@ ਜਨ ਨਾਨਕ ਤਿਨ ਬਲਿ ਜਾਏ ॥੧॥ ਮ; ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥

ਬੁੱਧਵਾਰ, ੪ ਮੱਘਰ (ਸੰਮਤ ੫੪੬ ਨਾਨਕਸ਼ਾਹੀ) (ਅੰਗ: ੮੫੦)

ਪੰਜਾਬੀ ਵਿਆਖਿਆ :

ਸਲੋਕ ਮ; ੩ ॥

ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ । (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ ।ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ । ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ । ਹੇ ਦਾਸ ਨਾਨਕ! (ਆਖ—) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧।ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ । ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ । (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ) ।ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ ।੨।ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ । ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ । (ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ । (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ ।ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ । (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ ।ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ ।੫।

English Translation:
SHALOK, THIRD MEHL:
Cursed are the hopes in the love of duality; they tie the consciousness to love and attachment to Maya. One who forsakes the peace of the Lord in exchange for straw, and forgets the Naam, suffers in pain. The ignorant self-willed manmukhs are blind. They are born, only to die again, and continue coming and going. Their affairs are not resolved, and in the end, they depart, regretting and repenting. One who is blessed with the Lord’s Grace, meets the True Guru; he alone meditates on the Name of the Lord, Har, Har. Imbued with the Naam, the humble servants of the Lord find a lasting peace; servant Nanak is a sacrifice to them. || 1 || THIRD MEHL: Hope and desire entice the world; they entice the whole universe. Everyone, and all that has been created, is under the domination of Death. By the Hukam of the Lord’s Command, Death seizes the mortal; he alone is saved, whom the Creator Lord forgives. O Nanak, by Guru’s Grace, this mortal swims across, if he abandons his ego. Conquer hope and desire, and remain unattached; contemplate the Word of the Guru’s Shabad. || 2 || PAUREE: Wherever I go in this world, I see the Lord there. In the world hereafter as well, the Lord, the True Judge Himself, is pervading and permeating everywhere. The faces of the false are cursed, while the true devotees are blessed with glorious greatness. True is the Lord and Master, and true is His justice. The heads of the slanderers are covered with ashes. Servant Nanak worships the True Lord in adoration; as Gurmukh, he finds peace. || 5 ||

Wednesday, 4th Maghar (Samvat 546 Nanakshahi) (Page: 850)