ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸਲੋਕ ਮ; ੩ ॥

ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ ਮ; ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨਿ@ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥ ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥

ਮੰਗਲਵਾਰ, ੬ ਸਾਵਣ (ਸੰਮਤ ੫੪੭ ਨਾਨਕਸ਼ਾਹੀ) ੨੧ ਜੁਲਾਈ ੨੦੧੫            (ਅੰਗ: ੫੫੪)

ਪੰਜਾਬੀ ਵਿਆਖਿਆ:

ਸਲੋਕ ਮ; ੩ ॥

ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ), ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ । ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ‘ਨਾਮ’-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ ।੧।ਜਦੋਂ ਇਸ ਸੰਸਾਰ ਨੂੰ (ਭਾਵ, ਸੰਸਾਰੀ ਜੀਵਾਂ ਨੂੰ) ਸਮਝ ਪੈਂਦੀ ਹੈ ਤਦੋਂ ਇਹ ਜੀਊਂਦਾ ਹੀ ਮਰਦਾ ਹੈ (ਭਾਵ, ਮਾਇਆ ਵਿਚ ਵਿਚਰਦਾ ਹੋਇਆ ਹੀ ਮਾਇਆ ਵਲੋਂ ਉਪਰਾਮ ਰਹਿੰਦਾ ਹੈ;) (ਪਰ) ਸੂਝ ਤਦੋਂ ਹੁੰਦੀ ਹੈ ਜਦੋਂ ਪ੍ਰਭੂ ਆਪ ਜਗਾਉਂਦਾ ਹੈ, ਜਦ ਤਾਈਂ ਉਸ ਨੇ (ਮਾਇਆ ਵਿਚ) ਸਵਾਲਿਆ ਹੋਇਆ ਹੈ, ਤਦ ਤਾਈਂ ਸੁੱਤਾ ਰਹਿੰਦਾ ਹੈ । ਹੇ ਨਾਨਕ! ਜੇ ਪ੍ਰਭੂ ਆਪਣੀ ਮੇਹਰ ਦੀ ਨਜ਼ਰ ਕਰੇ, ਤਾਂ ਉਹ ਆਪ (ਸੰਸਾਰ ਨੂੰ) ਸਤਿਗੁਰੂ ਮੇਲਦਾ ਹੈ, ਤੇ ਸਤਿਗੁਰੂ ਦੀ ਕਿਰਪਾ ਨਾਲ (ਸੰਸਾਰ) ਜੀਊਂਦਾ ਹੋਇਆ ਹੀ ਮਰਦਾ ਹੈ, ਫੇਰ ਮੁੜ ਕੇ ਮਰਨਾ ਨਹੀਂ ਹੁੰਦਾ (ਭਾਵ, ਜਨਮ ਮਰਨ ਤੋਂ ਬਚ ਜਾਂਦਾ ਹੈ) ।੨।ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ; (ਸਗੋਂ), ਹੇ ਹਰੀ! ਸਾਰੀ ਸ੍ਰਿਸ਼ਟੀ ਤੇਰੀ ਮੁਥਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ । ਹੇ ਪ੍ਰਭੂ! ਜੋ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਸਭ ਕੁਝ ਪ੍ਰਾਪਤ ਹੁੰਦਾ ਹੈ, ਕਿਉਂਕਿ ਉਸ ਤੇ ਮਾਇਆ-ਰਹਿਤ ਪ੍ਰਭੂ ਦੀ ਕਿਰਪਾ ਹੁੰਦੀ ਹੈ, ਹੇ ਹਰੀ! ਜਿਸ ਨੇ ਤੇਰਾ ਨਾਮ (ਰੂਪ) ਧਨ ਵੱਖਰ ਲਦਿਆ ਹੈ ਉਹੀ ਸ਼ਾਹੂਕਾਰ ਹੈ ਤੇ ਸੱਚਾ ਵਣਜਾਰਾ ਹੈ । ਹੇ ਸੰਤ ਜਨੋ! ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦਾ ਟਿੱਬਾ (ਮਨ ਵਿਚੋਂ) ਢਾਹ ਕੇ ਕੱਢ ਦਿੱਤਾ ਹੈ, ਤੁਸੀ ਸਾਰੇ ਉਸੇ ਦੀ ਸਿਫ਼ਤਿ-ਸਾਲਾਹ ਕਰੋ ।੧੬।3

English Translation :

SHALOK, THIRD MEHL:

One person brings a full bottle, and another comes to fill his cup. Drinking it, his intelligence departs, and madness enters his mind. He cannot distinguish between his own and others’ — he is struck down by his Lord and Master. Drinking it, he forgets his Lord and Master, and he is punished in the Court of the Lord. Don’t drink the false wine at all, if it is in your power. O Nanak, by His Grace, one obtains the true wine, when the True Guru comes and meets him. He shall dwell forever in the Love of the Lord and Master, and obtain a seat in the Mansion of His Presence. || 1 ||   THIRD MEHL: One remains dead while yet alive in this world, when he realizes the Lord. When he is put to sleep, he remains asleep; when He is awakened, he regains consciousness. O Nanak, when the Lord casts His Glance of Grace, He causes him to meet the True Guru. By Guru’s Grace, remain dead while yet alive, and you shall not have to die again. || 2 ||   PAUREE: By His doing, everything happens; what does He care for anyone else? O Dear Lord, everyone eats whatever You give — all are subservient to You. One who praises You obtains everything, as You grant Your Grace, O Immaculate Lord. He alone is a true banker and trader, who loads the merchandise of the wealth of Your Name, O Lord. O Saints, let everyone praise the Lord, who has destroyed the pile of the love of duality. || 16 ||

Tuesday, 6th Saawan (Samvat 547 Nanakshahi) 21st July, 2015     (Page: 554)