ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੧੦ ਮਹਲਾ ੫ ॥
ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥ ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥ ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥ ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥ ਜੈਸੇ ਅੰਭੁ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥ ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩
ਬੁੱਧਵਾਰ, ੯ ਭਾਦੋਂ (ਸੰਮਤ ੫੪੮ ਨਾਨਕਸ਼ਾਹੀ) (ਅੰਗ: ੪੦੧)
ਪੰਜਾਬੀ ਵਿਆਖਿਆ :
ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੧੦ ਮਹਲਾ ੫ ॥
ਹੇ ਮਨ! ਜਿਸ ਪੁੱਤਰ ਨੂੰ ਜਿਸ ਇਸਤ੍ਰੀ ਨੂੰ ਜਿਸ ਘਰੋਗੇ ਸਾਮਾਨ ਨੂੰ ਤੂੰ ਸਦਾ ਕਾਇਮ ਰਹਿਣ ਵਾਲਾ ਮੰਨੀ ਬੈਠਾ ਹੈਂ, ਇਹ ਸਾਰੇ ਤਾਂ ਦੋ ਦਿਨਾਂ ਦੇ ਪ੍ਰਾਹੁਣੇ ਹਨ । ਪੁੱਤਰ, ਇਸਤ੍ਰੀ, ਘਰ ਦਾ ਸਾਰਾ ਸਾਮਾਨ—ਇਹਨਾਂ ਨਾਲ ਮੋਹ ਸਾਰਾ ਝੂਠਾ ਹੈ ।੧। ਹੇ ਮੇਰੇ ਮਨ! (ਮਾਇਆ ਦਾ ਪਸਾਰਾ ਵੇਖ ਕੇ ਕੀਹ ਖ਼ੁਸ਼ੀਆਂ ਮਨਾ ਰਿਹਾ ਹੈਂ ਤੇ) ਕੀਹ ਆਹਾ ਆਹਾ ਕਰਦਾ ਹੈਂ? ਧਿਆਨ ਨਾਲ ਵੇਖ, ਇਹ ਸਾਰਾ ਪਸਾਰਾ ਧੂੰਏਂ ਦੇ ਪਹਾੜ ਵਾਂਗ ਹੈ । ਪਰਮਾਤਮਾ ਦਾ ਭਜਨ ਕਰਿਆ ਕਰ, ਸਿਰਫ਼ ਇਹੀ (ਮਨੁੱਖਾ ਜੀਵਨ ਵਿਚ) ਲਾਭ (ਖੱਟਿਆ ਜਾ ਸਕਦਾ ਹੈ) ।੧।ਰਹਾਉ। ਹੇ ਮਨ! (ਇਹ ਜਗਤ-ਪਸਾਰਾ ਇਉਂ ਹੀ ਹੈ) ਜਿਵੇਂ ਸਰੀਰ ਉਤੇ ਪਹਿਨੇ ਹੋਏ ਕੱਪੜੇ ਦੋ ਚਾਰ ਦਿਨਾਂ ਵਿਚ ਪੁਰਾਣੇ ਹੋ ਜਾਂਦੇ ਹਨ । ਹੇ ਮਨ! ਕੰਧ ਉਤੇ ਕਿਥੋਂ ਤਕ ਦੌੜ ਸਕੀਦਾ ਹੈ? ਆਖ਼ਰ ਉਸ ਦਾ ਅਖ਼ੀਰਲਾ ਸਿਰਾ ਆ ਹੀ ਜਾਂਦਾ ਹੈ (ਜ਼ਿੰਦਗੀ ਦੇ ਗਿਣੇ-ਮਿਥੇ ਸੁਆਸ ਜ਼ਰੂਰ ਮੁੱਕ ਹੀ ਜਾਂਦੇ ਹਨ) ।੨। ਹੇ ਮਨ! (ਇਹ ਉਮਰ ਇਉਂ ਹੀ ਹੈ) ਜਿਵੇਂ ਪਾਣੀ ਦਾ ਹੌਜ਼ਾ ਬਣਾ ਰੱਖਿਆ ਹੋਵੇ, ਤੇ ਲੂਣ ਉਸ ਵਿਚ ਪੈਂਦਿਆਂ ਹੀ ਗਲ ਜਾਂਦਾ ਹੈ । ਹੇ ਮਨ! ਜਦੋਂ (ਜਿਸ ਨੂੰ) ਪਰਮਾਤਮਾ ਦਾ ਹੁਕਮ (ਸੱਦਾ) ਆਵੇਗਾ, ਉਹ ਉਸੇ ਵੇਲੇ ਉਠ ਕੇ ਤੁਰ ਪਏਗਾ ।੩। ਹੇ ਮੇਰੇ ਮਨ! ਤੂੰ ਆਪਣੇ ਗਿਣੇ-ਮਿਥੇ ਮਿਲੇ ਸੁਆਸਾਂ ਦੇ ਅੰਦਰ ਹੀ ਜਗਤ ਵਿਚ ਤੁਰਿਆ ਫਿਰਦਾ ਹੈਂ ਤੇ ਬੈਠਦਾ ਹੈਂ (ਗਿਣੇ-ਮਿਥੇ) ਲੇਖੇ ਅਨੁਸਾਰ ਹੀ ਤੂੰ ਸਾਹ ਲੈਂਦਾ ਹੈਂ, (ਇਹ ਆਖ਼ਰ ਮੁੱਕ ਜਾਣੇ ਹਨ) ।ਹੇ ਨਾਨਕ! ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ । ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦਾ ਆਸਰਾ ਲੈਂਦੇ ਹਨ (ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ) ਉਹ (ਮਾਇਆ ਦੇ ਮੋਹ ਵਿਚ ਫਸਣੋਂ) ਬਚ ਜਾਂਦੇ ਹਨ ।੪।੧।੧੨੩।
English Translation:
ONE UNIVERSAL CREATOR GOD. BY THE GRACE OF THE TRUE GURU:
AASAA, TENTH HOUSE, FIFTH MEHL:
That which you believe to be permanent, is a guest here for only a few days. Children, wives, homes, and all possessions — attachment to all of these is false. || 1 || O mind, why do you burst out laughing? See with your eyes, that these things are only mirages. So earn the profit of meditation on the One Lord. || 1 || Pause || It is like the clothes which you wear on your body — they wear off in a few days. How long can you run upon a wall? Ultimately, you come to its end. || 2 || It is like salt, preserved in its container; when it is put into water, it dissolves. When the Order of the Supreme Lord God comes, the soul arises, and departs in an instant. || 3 || O mind, your steps are numbered, your moments spent sitting are numbered, and the breaths you are to take are numbered. Sing forever the Praises of the Lord, O Nanak, and you shall be saved, under the Shelter of the Feet of the True Guru. || 4 || 1 || 123 ||
Wednesday, 9th Bhaadon (Samvat 548 Nanakshahi) (Page: 401)