** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਸੂਹੀ ਮਹਲਾ ੫ ॥
ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥ ਸਰਬ ਸੂਖ ਫਿਰਿ ਨਹੀ ਡੋਲਾਇਆ ॥੧॥ ਗੁਰੂ ਧਿਆਇ ਹਰਿ ਚਰਨ ਮਨਿ ਚੀਨ@ੇ ॥ ਤਾ ਤੇ ਕਰਤੈ ਅਸਥਿਰੁ ਕੀਨ@ੇ ॥੧॥ ਰਹਾਉ ॥ ਗੁਣ ਗਾਵਤ ਅਚੁਤ ਅਬਿਨਾਸੀ ॥ ਤਾ ਤੇ ਕਾਟੀ ਜਮ ਕੀ ਫਾਸੀ ॥੨॥ ਕਰਿ ਕਿਰਪਾ ਲੀਨੇ ਲੜਿ ਲਾਏ ॥ ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥
ਸੋਮਵਾਰ, ੧੨ ਮਾਘ (ਸੰਮਤ ੫੪੭ ਨਾਨਕਸ਼ਾਹੀ)               (ਅੰਗ:੭੪੪)

ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਭਾਈ! (ਜਿਸ ਨੇ) ਗੁਰੂ ਦੀ ਕਿਰਪਾ ਨਾਲ ਕਦੇ ਨਾਹ ਡੋਲਣ ਵਾਲਾ ਹਿਰਦਾ-ਘਰ ਲੱਭ ਲਿਆ (ਹਿਰਦੇ ਦੀ ਅਡੋਲਤਾ ਪ੍ਰਾਪਤ ਕਰ ਲਈ) ਉਸ ਨੂੰ ਸਾਰੇ ਸੁਖ ਪ੍ਰਾਪਤ ਹੋ ਗਏ, (ਉਹ ਮਨੁੱਖ ਕਦੇ ਵਿਕਾਰਾਂ ਵਿਚ) ਨਹੀਂ ਡੋਲਦਾ ।੧।ਹੇ ਭਾਈ! (ਜਿਨ੍ਹਾਂ ਮਨੁੱਖਾਂ ਨੇ) ਗੁਰੂ ਦਾ ਧਿਆਨ ਧਰ ਕੇ ਪਰਮਾਤਮਾ ਦੇ ਚਰਨਾਂ ਨੂੰ (ਆਪਣੇ) ਮਨ ਵਿਚ (ਵੱਸਦਾ) ਪਛਾਣ ਲਿਆ, ਇਸ (ਪਰਖ) ਦੀ ਬਰਕਤਿ ਨਾਲ ਕਰਤਾਰ ਨੇ (ਉਹਨਾਂ ਨੂੰ) ਅਡੋਲ-ਚਿੱਤ ਬਣਾ ਦਿੱਤਾ ।੧।ਰਹਾਉ।ਹੇ ਭਾਈ! ਅਟੱਲ ਅਬਿਨਾਸੀ ਪ੍ਰਭੂ ਦੇ ਗੁਣ ਗਾਂਦਿਆਂ ਗੁਣ ਗਾਣ ਦੀ ਬਰਕਤਿ ਨਾਲ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ ।੨।ਹੇ ਨਾਨਕ! ਮੇਹਰ ਕਰ ਕੇ ਜਿਨ੍ਹਾਂ ਨੂੰ ਪ੍ਰਭੂ ਆਪਣੇ ਲੜ ਲਾ ਲੈਂਦਾ ਹੈ, ਉਹ ਮਨੁੱਖ ਪ੍ਰਭੂ ਦੇ ਗੁਣ ਗਾ ਕੇ ਸਦਾ ਆਤਮਕ ਆਨੰਦ ਮਾਣਦੇ ਹਨ ।੩।੩੦।੩੬।

English Translation :

SOOHEE, FIFTH MEHL:

By the Grace of the Saints, I have found my eternal home. I have found total peace, and I shall not waver again. || 1 ||   I meditate on the Guru, and the Lord’s Feet, within my mind. In this way, the Creator Lord has made me steady and stable. || 1 || Pause ||   I sing the Glorious Praises of the unchanging, eternal Lord God, and the noose of death is snapped. || 2 ||   Showering His Mercy, he has attached me to the hem of His robe. In constant bliss, Nanak sings His Glorious Praises. || 3 || 30 || 36 ||

Monday, 12th Maagh (Samvat 547 Nanakshahi)            (Page: 744)