ਜੈਤਸਰੀ ਮਹਲਾ ੪ ॥
ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥  ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥੧॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥  ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥੨॥  ਸਭਿ ਤੀਰਥ ਵਰਤ ਜਗ ਪੁੰਨ ਤੋਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ  ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥੩॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ  ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥
ਸੋਮਵਾਰ, ੧੩ ਮਾਘ (ਸੰਮਤ ੫੪੬ ਨਾਨਕਸ਼ਾਹੀ)              (ਅੰਗ: ੬੯੯)
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ॥
ਹੇ ਵੈਰੀਆਂ ਦੇ ਨਾਸ ਕਰਨ ਵਾਲੇ ਹਰੀ! (ਅਸਾਂ ਜੀਵਾਂ ਉਤੇ) ਕਿਰਪਾ ਕਰ (ਕਿ) ਸਾਧ ਸੰਗਤਿ ਵਿਚ ਮਿਲ ਕੇ (ਸਾਡੇ ਅੰਦਰ ਤੇਰੇ ਨਾਮ ਦਾ) ਚਾਉ ਪੈਦਾ ਹੋਵੇ, ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸਰਨ ਪੈ ਕੇ, ਤੇਰੇ ਨਾਮ ਦਾ ਸਰਮਾਇਆ ਇਕੱਠਾ ਕਰੀਏ ।੧।ਹੇ ਹਰੀ! ਕਿਰਪਾ ਕਰ ਕੇ (ਮੈਨੂੰ) ਗੁਰੂ ਮਿਲਾ (ਤਾਂ ਕਿ) ਤੇਰੇ ਗੁਣਾਂ ਵਾਲੀ ਬਾਣੀ ਅਸੀ ਕੰਨ ਨਾਲ ਸੁਣੀਏ, ਗੁਰੂ ਦੀ ਬਾਣੀ ਦੀ ਰਾਹੀਂ ਅਸੀ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ । ਤੇਰੇ ਗੁਣ ਯਾਦ ਕਰ ਕਰ ਕੇ (ਸਾਡੇ ਅੰਦਰ ਤੇਰੀ ਭਗਤੀ ਦਾ) ਚਾਉ ਪੈਦਾ ਹੋਵੇ ।੨।ਹੇ ਭਾਈ! ਜੇ ਸਾਰੇ ਤੀਰਥ (-ਇਸ਼ਨਾਨ), ਵਰਤ, ਜੱਗ ਅਤੇ ਪੁੰਨ (ਮਿਥੇ ਹੋਏ ਨੇਕ ਕੰਮ) (ਇਕੱਠੇ ਰਲਾ ਕੇ) ਤੋਲੀਏ, ਇਹ ਪਰਮਾਤਮਾ ਦੇ ਨਾਮ ਤਕ ਨਹੀਂ ਅੱਪੜ ਸਕਦੇ । ਪਰਮਾਤਮਾ (ਦਾ ਨਾਮ) ਤੋਲਿਆ ਨਹੀਂ ਜਾ ਸਕਦਾ, ਉਸ ਦਾ ਬਹੁਤ ਭਾਰਾ ਤੋਲ ਹੈ । ਗੁਰੂ ਦੀ ਮਤਿ ਦੀ ਰਾਹੀਂ ਜਪ ਕੇ (ਮਨ ਵਿਚ ਹੋਰ ਜਪਣ ਦਾ) ਉਤਸ਼ਾਹ ਪੈਦਾ ਹੁੰਦਾ ਹੈ ।੩।ਹੇ ਨਾਨਕ! (ਆਖ—) ਹੇ ਹਰੀ! ਆਪਣੇ ਨਿਮਾਣੇ ਦਾਸਾਂ ਉੱਤੇ ਦਇਆਵਾਨ ਹੋ, ਦਾਸਾਂ ਨੂੰ ਆਪਣਾ ਨਾਮ ਬਖ਼ਸ਼, (ਨਾਮ ਜਪਣ ਦਾ) ਉਤਸ਼ਾਹ ਦੇਹ, ਅਸੀ ਤੇਰਾ ਨਾਮ ਜਪੀਏ, ਤੇਰਾ ਨਾਮ ਹੀ ਸਾਰੇ (ਮਿੱਥੇ ਹੋਏ) ਧਾਰਮਿਕ ਕੰਮ ਹੈ, (ਤੇਰੇ ਨਾਮ ਦੀ ਬਰਕਤਿ ਨਾਲ) ਸਾਰੇ ਪਾਪਾਂ ਵਿਕਾਰਾਂ ਦੀ ਮੈਲ ਧੁਪ ਜਾਂਦੀ ਹੈ ।੪।੫।੧੧।

English Translation:

JAITSREE, FOURTH MEHL:

Joining the Sat Sangat, the True Congregation, and associating with the Guru, the Gurmukh gathers in the merchandise of the Naam. O Lord, Har, Har, Destroyer of demons, have mercy upon me; bless me with a sincere yearning to join the Sat Sangat. || 1 ||   Let me hear with my ears the Banis, the Hymns, in praise of the Lord; be merciful, and let me meet the True Guru. I sing His Glorious Praises, I speak the Bani of His Word; chanting His Glorious Praises, a sincere yearning for the Lord wells up. || 2 ||   I have tried visiting all the sacred shrines of pilgrimage, fasting, ceremonial feasts and giving to charities. They do not measure up to the Name of the Lord, Har, Har. The Lord’s Name is unweighable, utterly heavy in weight; through the Guru’s Teachings, a sincere yearning to chant the Name has welled up in me. || 3 ||   All good karma and righteous living are found in meditation on the Lord’s Name. It washes away the stains of sins and mistakes. Be merciful to meek, humble Nanak; bless him with sincere love and yearning for the Lord. || 4 || 5 || 11 ||

Monday, 13th Maagh (Samvat 546 Nanakshahi)     (Page: 699)