ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥ ਮਾਧੋ ਅਬਿਦਿਆ ਹਿਤ ਕੀਨ ॥ ਬਿਬੇਕ ਦੀਪ ਮਲੀਨ ॥੧॥ ਰਹਾਉ ॥ ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥ ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥ ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥ ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥ ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥ ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥

ਐਤਵਾਰ, ੧੪ ਚੇਤ (ਸੰਮਤ ੫੪੮ ਨਾਨਕਸ਼ਾਹੀ)                   (ਅੰਗ: ੪੮੬)

ਪੰਜਾਬੀ ਵਿਆਖਿਆ:
ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਹਰਨ, ਮੱਛੀ, ਭੌਰਾ, ਭੰਬਟ, ਹਾਥੀ—ਇਕ ਇਕ ਐਬ ਦੇ ਕਾਰਨ ਇਹਨਾਂ ਦਾ ਨਾਸ ਹੋ ਜਾਂਦਾ ਹੈ, ਪਰ ਇਸ ਮਨੁੱਖ ਵਿਚ ਇਹ ਪੰਜੇ ਅਸਾਧ ਰੋਗ ਹਨ, ਇਸ ਦੇ ਬਚਣ ਦੀ ਕਦ ਤਕ ਆਸ ਹੋ ਸਕਦੀ ਹੈ? ।੧। ਹੇ ਪ੍ਰਭੂ! ਜੀਵ ਅਗਿਆਨਤਾ ਨਾਲ ਪਿਆਰ ਕਰ ਰਹੇ ਹਨ; ਇਸ ਵਾਸਤੇ ਇਹਨਾਂ ਦੇ ਬਿਬੇਕ ਦਾ ਦੀਵਾ ਧੁੰਧਲਾ ਹੋ ਗਿਆ ਹੈ (ਭਾਵ, ਪਰਖ-ਹੀਣ ਹੋ ਰਹੇ ਹਨ, ਭਲੇ ਬੁਰੇ ਦੀ ਪਛਾਣ ਨਹੀਂ ਕਰਦੇ) ।੧।ਰਹਾਉ। ਪਸ਼ੂ ਆਦਿਕ ਟੇਢੀਆਂ ਜੂਨਾਂ ਦੇ ਜੀਵ ਵਿਚਾਰ-ਹੀਨ ਹਨ, ਉਹਨਾਂ ਦਾ ਪਾਪ ਪੁੰਨ ਵਲੋਂ ਬੇ-ਪਰਵਾਹ ਰਹਿਣਾ ਕੁਦਰਤੀ ਹੈ; ਪਰ ਮਨੁੱਖ ਨੂੰ ਇਹ ਜਨਮ ਮੁਸ਼ਕਲ ਨਾਲ ਮਿਲਿਆ ਹੈ, ਇਸ ਦੀ ਸੰਗਤਿ ਭੀ ਨੀਚ ਵਿਕਾਰਾਂ ਨਾਲ ਹੀ ਹੈ (ਇਸ ਨੂੰ ਤਾਂ ਸੋਚ ਕਰਨੀ ਚਾਹੀਦੀ ਸੀ) ।੨। ਕੀਤੇ ਕਰਮਾਂ ਦੇ ਅਧੀਨ ਜਨਮ ਲੈ ਕੇ ਜੀਵ ਜਿਥੇ ਜਿਥੇ ਭੀ ਹਨ, ਸਾਰੇ ਜੀਅ ਜੰਤਾਂ ਨੂੰ ਕਾਲ ਦੀ (ਆਤਮਕ ਮੌਤ ਦੀ) ਐਸੀ ਫਾਹੀ ਪਈ ਹੋਈ ਹੈ ਜੋ ਕੱਟੀ ਨਹੀਂ ਜਾ ਸਕਦੀ, ਇਹਨਾਂ ਦੀ ਕੁਝ ਪੇਸ਼ ਨਹੀਂ ਜਾਂਦੀ ।੩। ਹੇ ਰਵਿਦਾਸ! ਹੇ ਪ੍ਰਭੂ ਦੇ ਦਾਸ ਰਵਿਦਾਸ! ਤੂੰ ਤਾਂ ਵਿਕਾਰਾਂ ਦੇ ਮੋਹ ਵਿਚੋਂ ਨਿਕਲ; ਇਹ ਭਟਕਣਾ ਛੱਡ ਦੇਹ, ਸਤਿਗੁਰੂ ਦਾ ਗਿਆਨ ਕਮਾ, ਇਹੀ ਤਪਾਂ ਦਾ ਤਪ ਹੈ । ਭਗਤ ਜਨਾਂ ਦੇ ਭੈ ਦੂਰ ਕਰਨ ਵਾਲੇ ਹੇ ਪ੍ਰਭੂ! ਆਖ਼ਰ ਮੈਨੂੰ ਰਵਿਦਾਸ ਨੂੰ ਭੀ (ਆਪਣੇ ਪਿਆਰ ਦਾ) ਪਰਮ ਅਨੰਦ ਬਖ਼ਸ਼ੋ (ਮੈਂ ਤੇਰੀ ਸਰਨ ਆਇਆ ਹਾਂ) ।੪।੧।
ਭਾਵ :—ਇੱਕ ਵਿਕਾਰ ਨਹੀਂ ਮਾਣ; ਮਨੁੱਖ ਨੂੰ ਤਾਂ ਪੰਜੇ ਹੀ ਚੰਬੜੇ ਹੋਏ ਹਨ । ਆਪਣੇ ਉੱਦਮ ਨਾਲ ਮਨੁੱਖ ਆਪਣੀ ਸਮਝ ਦਾ ਦੀਵਾ ਸਾਫ਼ ਨਹੀਂ ਰੱਖ ਸਕਦਾ । ਪ੍ਰਭੂ ਦੀ ਸਰਨ ਪਿਆਂ ਹੀ ਵਿਕਾਰਾਂ ਤੋਂ ਬੱਚ ਸਕਦਾ ਹੈ ।

English Translation:

AASAA,  THE WORD OF THE REVEREND RAVI DAAS JEE:

ONE UNIVERSAL CREATOR GOD.  BY THE GRACE OF THE TRUE GURU:

The deer, the fish, the bumble bee, the moth and the elephant are destroyed, each for a single defect. So the one who is filled with the five incurable vices — what hope is there for him?  || 1 ||   O Lord, he is in love with ignorance. His lamp of clear wisdom has grown dim.  || 1 ||  Pause  ||   The creeping creatures live thoughtless lives, and cannot discriminate between good and evil. It is so difficult to obtain this human incarnation, and yet, they keep company with the low.  || 2 ||   Wherever the beings and creatures are, they are born according to the karma of their past actions. The noose of death is unforgiving, and it shall catch them; it cannot be warded off.  || 3 ||   O servant Ravi Daas, dispel your sorrow and doubt, and know that Guru-given spiritual wisdom is the penance of penances. O Lord, Destroyer of the fears of Your humble devotees, make me supremely blissful in the end.  || 4 || 1 ||

 

Sunday, 14th Chayt (Samvat 548 Nanakshahi)              (Page: 486)