ਸਲੋਕੁ ਮ: ੩ ॥
ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥ ਮ: ੧ ॥ ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥ ਪਉੜੀ ॥ ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥
ਮੰਗਲਵਾਰ, ੧੪ ਚੇਤ (ਸੰਮਤ ੫੫੦ ਨਾਨਕਸ਼ਾਹੀ)  (ਅੰਗ: ੭੮੬)

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥
ਮਾਇਆ ਦੇ ਚੁਹਚੁਹੇ ਵੇਸ ਵਿਚ ਮਸਤ ਜੀਵ-ਇਸਤ੍ਰੀ, ਮਾਨੋ, ਬਦਕਾਰ ਇਸਤ੍ਰੀ ਹੈ ਜੋ ਪ੍ਰਭੂ (ਖਸਮ) ਨੂੰ ਵਿਸਾਰ ਕੇ ਪਰਾਏ ਮਨੁੱਖ ਨਾਲ ਪਿਆਰ ਕਰਦੀ ਹੈ; ਉਸ ਦਾ ਨਾਹ ਚੰਗਾ ਆਚਰਨ ਹੈ, ਨਾਹ ਜੁਗਤਿ ਵਾਲਾ ਜੀਵਨ ਹੈ, ਸਦਾ ਝੂਠ ਬੋਲਦੀ ਹੈ, ਆਪ-ਹੁਦਰੇ ਕੰਮਾਂ ਕਰਕੇ ਖ਼ੁਆਰ ਹੁੰਦੀ ਹੈ। ਜਿਸ ਦੇ ਮੱਥੇ ਤੇ ਧੁਰ ਦਰਗਾਹੋਂ ਭਾਗ ਹੋਣ, ਉਸ ਨੂੰ ਗੁਰੂ ਰਾਖਾ ਮਿਲ ਪੈਂਦਾ ਹੈ, ਫਿਰ ਉਹ ਚੁਹਚੁਹਾ ਵੇਸ ਸਾਰਾ ਲਾਹ ਦੇਂਦੀ ਹੈ ਤੇ ਸਹਿਣ-ਸ਼ੀਲਤਾ ਦਾ ਗਹਿਣਾ ਗਲ ਵਿਚ ਪਾਂਦੀ ਹੈ। ਇਸ ਲੋਕ ਤੇ ਪਰਲੋਕ ਵਿਚ ਉਸ ਦੀ ਬੜੀ ਇੱਜ਼ਤ ਹੁੰਦੀ ਹੈ, ਸਾਰਾ ਜਗਤ ਉਸ ਦਾ ਆਦਰ ਕਰਦਾ ਹੈ। ਜਿਸ ਨੂੰ ਸਾਰੇ ਜੱਗ ਦਾ ਪੈਦਾ ਕਰਨ ਵਾਲਾ ਖ਼ਸਮ ਮਿਲ ਜਾਏ, ਉਸ ਦਾ ਜੀਵਨ ਨਿਰਾਲਾ ਹੀ ਹੋ ਜਾਂਦਾ ਹੈ; ਹੇ ਨਾਨਕ! ਜਿਸ ਦੇ ਸਿਰ ਤੇ ਕਦੇ ਨਾਹ ਮਰਨ ਵਾਲਾ ਖਸਮ ਹੋਵੇ, ਜੋ ਸਦਾ ਗੁਰੂ ਦੇ ਹੁਕਮ ਵਿਚ ਤੁਰੇ ਉਹ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੁੰਦੀ ਹੈ ।੧। ਮਾਇਆ ਦਾ ਚੁਹਾਚੁਹਾ ਰੰਗ ਮਾਨੋਂ ਰਾਤ ਦਾ ਸੁਫਨਾ ਹੈ, (ਮਾਨੋਂ) ਧਾਗੇ ਤੋਂ ਬਿਨਾਂ ਹਾਰ ਗਲ ਵਿਚ ਪਾਇਆ ਹੋਇਆ ਹੈ; ਗੁਰੂ ਦੇ ਸਨਮੁਖ ਹੋ ਕੇ ਰੱਬ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ, ਮਾਨੋਂ ਮਜੀਠ ਦਾ ਪੱਕਾ ਰੰਗ ਹੈ। ਹੇ ਨਾਨਕ! ਜੋ ਜੀਵ-ਇਸਤ੍ਰੀ ਪ੍ਰਭੂ ਦੇ ਪਿਆਰ ਦੇ ਮਹਾ ਰਸ ਵਿਚ ਭਿੱਜੀ ਹੋਈ ਹੈ ਉਸ ਦੇ ਸਾਰੇ ਭੈੜ, ਸੜ ਕੇ ਸੁਆਹ ਹੋ ਜਾਂਦੇ ਹਨ ।੨। ਹੈਰਾਨ ਕਰਨ ਵਾਲੇ ਕੌਤਕ ਕਰ ਕੇ ਪ੍ਰਭੂ ਨੇ ਆਪ ਇਹ ਜਗਤ ਪੈਦਾ ਕੀਤਾ, ਇਸ ਵਿਚ ਪੰਜ ਤੱਤ ਪਾ ਦਿੱਤੇ ਜੋ ਮੋਹ ਝੂਠ ਤੇ ਗੁਮਾਨ (ਆਦਿਕ ਦਾ ਮੂਲ) ਹਨ। ਗਿਆਨ-ਹੀਨ ਆਪ-ਹੁਦਰਾ ਮਨੁੱਖ (ਇਹਨਾਂ ਵਿਚ ਫਸ ਕੇ) ਭਟਕਦਾ ਹੈ ਤੇ ਜੰਮਦਾ ਮਰਦਾ ਹੈ। ਕਈ ਜੀਵਾਂ ਨੂੰ ਪ੍ਰਭੂ ਨੇ ਗੁਰੂ ਦੇ ਸਨਮੁਖ ਕਰ ਕੇ ਆਪਣਾ ਗਿਆਨ ਆਪ ਸਮਝਾਇਆ ਹੈ ਤੇ ਭਗਤੀ ਤੇ ਨਾਮ-ਰੂਪ ਖ਼ਜਾਨਾ ਹੈ।੪।

English Translation:

SHALOK,  THIRD MEHL:

The red-robed bride is vicious; she forsakes God, and cultivates love for another man. She has neither modesty nor self-discipline; the self-willed manmukh constantly tells lies, and is ruined by the bad karma of evil deeds. She who has such pre-ordained destiny, obtains the True Guru has her Husband. She discards all her red dresses, and wears the ornaments of mercy and forgiveness around her neck. In this world and the next, she receives great honor, and the whole world worships her. She who is enjoyed by her Creator Lord stands out, and does not blend in with the crowd. O Nanak, the Gurmukh is the happy soul-bride forever; she has the Imperishable Lord God as her Husband.  || 1 || FIRST MEHL: The red color is like a dream in the night; it is like a necklace without a string. The Gurmukhs take on the permanent color, contemplating the Lord God. O Nanak, with the supreme sublime essence of the Lord’s Love, all sins and evil deeds are turned to ashes.  || 2 || PAUREE: He Himself created this world, and staged this wondrous play. Into the body of the five elements, He infused attachment, falsehood and self-conceit. The ignorant, self-willed manmukh comes and goes, wandering in reincarnation. He Himself teaches some to become Gurmukh, through the spiritual wisdom of the Lord. He blesses them with the treasure of devotional worship, and the wealth of the Lord’s Name.  || 4 ||

Tuesday, 14th Chayt (Samvat 550 Nanakshahi) (Page: 786)