ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਬੁੱਧਵਾਰ, ੧੩ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੬ ਮਾਰਚ, ੨੦੨੫ (ਅੰਗ: ੭੦੬)

ਸੂਹੀ ਮਹਲਾ ੫ ॥
ਘਰ ਕਾ ਕਾਜੁ ਨ ਜਾਣੀ ਰੂੜਾ ॥ ਝੂਠੈ ਧੰਧੈ ਰਚਿਓ ਮੂੜਾ ॥੧॥ ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥ ਹਰਿ ਕੇ ਦਾਸ ਹਰਿ ਸੇਤੀ ਰਾਤੇ ॥ ਰਾਮ ਰਸਾਇਣਿ ਅਨਦਿਨੁ ਮਾਤੇ ॥੨॥ ਬਾਹ ਪਕਰਿ ਪ੍ਰਭਿ ਆਪੇ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥ ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥

ਸ਼ੁੱਕਰਵਾਰ, ੧੩ ਮੱਘਰ (ਸੰਮਤ ੫੪੬ ਨਾਨਕਸ਼ਾਹੀ)                                 (ਅੰਗ: ੭੪੪)

ਪੰਜਾਬੀ  ਵਿਆਖਿਆ:
ਸੂਹੀ ਮਹਲਾ ੫ ॥
(ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ) ਇਹ ਮੂਰਖ ਝੂਠੇ ਧੰਧੇ ਵਿਚ ਮਸਤ ਰਹਿੰਦਾ ਹੈ, ਉਹ ਸੋਹਣਾ ਕੰਮ ਕਰਨਾ ਨਹੀਂ ਜਾਣਦਾ, ਜੇਹੜਾ ਇਸ ਦੇ ਆਪਣੇ ਹਿਰਦੇ-ਘਰ ਦੇ ਕੰਮ ਆਉਂਦਾ ਹੈ ।੧। ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਅਸਾਂ ਜੀਵਾਂ ਨੂੰ) ਲਾਂਦਾ ਹੈਂ, ਉਸ ਉਸ ਕੰਮ ਵਿਚ ਅਸੀ ਲੱਗਦੇ ਹਾਂ । ਜਦੋਂ ਤੂੰ (ਸਾਨੂੰ ਆਪਣਾ ਨਾਮ) ਦੇਂਦਾ ਹੈਂ, ਤਦੋਂ ਤੇਰਾ ਨਾਮ ਜਪਦੇ ਹਾਂ ।੧।ਰਹਾਉ। ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਨਾਲ ਹੀ ਰੰਗੇ ਰਹਿੰਦੇ ਹਨ, ਹਰ ਵੇਲੇ ਸਭ ਰਸਾਂ ਤੋਂ ਸ੍ਰੇਸ਼ਟ ਹਰਿ-ਨਾਮ ਰਸ ਵਿਚ ਮਸਤ ਰਹਿੰਦੇ ਹਨ ।੨। ਹੇ ਭਾਈ! ਪ੍ਰਭੂ ਨੇ ਆਪ ਹੀ (ਜਿਨ੍ਹਾਂ ਮਨੁੱਖਾਂ ਨੂੰ) ਬਾਂਹ ਫੜ ਕੇ (ਝੂਠੇ ਧੰਧਿਆਂ ਵਿਚੋਂ) ਕੱਢ ਲਿਆ, ਅਨੇਕਾਂ ਜਨਮਾਂ ਦੇ (ਪ੍ਰਭੂ ਨਾਲੋਂ) ਟੁੱਟਿਆਂ ਹੋਇਆਂ ਨੂੰ (ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲ) ਜੋੜ ਲਿਆ ।੩। ਹੇ ਦਾਸ ਨਾਨਕ! (ਆਖ—) ਹੇ ਮਾਲਕ ਪ੍ਰਭੂ! ਮੇਹਰ ਕਰ । (ਮੈਨੂੰ ਝੂਠੇ ਧੰਧਿਆਂ ਤੋਂ) ਬਚਾ ਲੈ, ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ) ।੪।੨੯।੩੫।

English Translation:

SOOHEE, FIFTH MEHL:

The beautiful one does not know the work of his own home. The fool is engrossed in false attachments. || 1 ||   As You attach us, so we are attached. When You bless us with Your Name, we chant it. || 1 || Pause ||   The Lord’s slaves are imbued with the Love of the Lord. They are intoxicated with the Lord, night and day. || 2 ||   Reaching out to grasp hold of our arms, God lifts us up. Separated for countless incarnations, we are united with Him again. || 3 ||   Save me, O God, O my Lord and Master — shower me with Your Mercy. Slave Nanak seeks Sanctuary at Your Door, O Lord. || 4 || 29 || 35 ||

Friday, 13th Maghar (Samvat 546 Nanakshahi)           (Page:744)