ਬਿਲਾਵਲੁ ਮਹਲਾ ੫ ॥
ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥
ਸ਼ੁੱਕਰਵਾਰ,੧੭ ਵੈਸਾਖ (ਸੰਮਤ ੫੪੮ ਨਾਨਕਸ਼ਾਹੀ)                      (ਅੰਗ: ੮੧੯)

ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥
(ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ੍ਰੇ ਸੁਚੱਜੇ ਹੋ ਜਾਂਦੇ ਹਨ), ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੧। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ । (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ ।੧।ਰਹਾਉ। ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ । ਹੇ ਨਾਨਕ! (ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ ।੨।੧੨।੭੬।

English Translation :

BILAAVAL,  FIFTH MEHL:

The earth is beautified, all places are fruitful, and my affairs are perfectly resolved. Fear runs away, and doubt is dispelled, dwelling constantly upon the Lord.  || 1 ||   Dwelling with the humble Holy people, one finds peace, poise and tranquility, Blessed and auspicious is that time, when one meditates in remembrance on the Lord’s Name.  || 1 ||  Pause  ||   They have become famous throughout the world; before this, no one even knew their names. Nanak has come to the Sanctuary of the One who knows each and every heart.  || 2 || 12 || 76 ||

Friday, 17th Vaisaakh (Samvat 548 Nanakshahi)             (Page: 819)